ਪੜਚੋਲ ਕਰੋ

ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖ਼ਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।

ਚੰਡੀਗੜ੍ਹ: ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖ਼ਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ।

‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖ਼ਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖ਼ਰੀਦਿਆ ਜਾਵੇ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।  

ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ। 

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ 'ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

ਪੁਲਸ ਨੇ ਕੀਤੀ ਅਖੰਡ ਪਾਠ ਦੀ ਬੇਅਦਬੀ ?RSS ਲੀਡਰ ਦੇ ਕਤਲ ਮਾਮਲੇ 'ਚ ਜਗਤਾਰ ਸਿੰਘ ਤਾਰਾ ਬਰੀNarayan Singh Chaura|ਨਾਰਾਇਣ ਸਿੰਘ ਚੌੜਾ ਦੀ ਜ਼ਮਾਨਤ 'ਤੇ ਭੜਕਿਆ ਅਕਾਲੀ ਦਲ!|Abp Sanjha|Akali Dal|SukhbirSukhbir Badal 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ|Narayan Singh Chaura|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget