Punjab News: ਮੁੱਖ ਮੰਤਰੀ ਮਾਨ ਦੀ ਵੱਡੀ ਪਹਿਲ, ਪੰਜਾਬ ਦੇ ਹਰ ਪਿੰਡ ਨੂੰ ਮਿਲੇਗੀ ਇਹ ਸੌਗਾਤ, ਗਦ ਗਦ ਹੋਏ ਪੰਜਾਬੀ
ਪੰਜਾਬ ਸਰਕਾਰ ਨੇ ਖੇਡਾਂ ਨੂੰ ਵਧਾਵਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੀ ਪਹਿਲ ਕੀਤੀ ਹੈ। ਇਸ ਯੋਜਨਾ ਤਹਿਤ ਰਾਜ ਦੇ ਹਰ ਪਿੰਡ ਵਿੱਚ ਆਧੁਨਿਕ ਸਟੇਡੀਅਮ ਬਣਾਏ ਜਾਣਗੇ।

ਪੰਜਾਬ ਸਰਕਾਰ ਨੇ ਖੇਡਾਂ ਨੂੰ ਵਧਾਵਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੀ ਪਹਿਲ ਕੀਤੀ ਹੈ। ਇਸ ਯੋਜਨਾ ਤਹਿਤ ਰਾਜ ਦੇ ਹਰ ਪਿੰਡ ਵਿੱਚ ਆਧੁਨਿਕ ਸਟੇਡੀਅਮ ਬਣਾਏ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 3,083 ਸਟੇਡੀਅਮਾਂ ਦਾ ਨਿਰਮਾਣ ਕੰਮ ਜਾਰੀ ਹੈ, ਜਿਸ ਨਾਲ ਪਿੰਡ ਪੱਧਰ ‘ਤੇ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ।
ਨਵੀਂ ਖੇਡ ਨੀਤੀ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਖੇਡਾਂ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਨਾਲ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਕਾਬਲਿਯਤ ਦਿਖਾਉਣ ਦਾ ਮੌਕਾ ਮਿਲੇਗਾ।
ਪੰਜਾਬ ਸਰਕਾਰ ਦੇ ਖੇਡ ਵਿਭਾਗ ਮੁਤਾਬਕ, ਹਰ ਸਟੇਡੀਅਮ ਵਿੱਚ ਆਧੁਨਿਕ ਖੇਡ ਸਾਮਾਨ, ਟ੍ਰੈਕ ਅਤੇ ਕੋਚਿੰਗ ਦੀਆਂ ਸਹੂਲਤਾਂ ਉਪਲਬਧ ਕਰਾਈਆਂ ਜਾਣਗੀਆਂ। ਇਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















