(Source: ECI/ABP News/ABP Majha)
Punjab News: CM ਮਾਨ ਨੇ 1 ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਕੀਤੀ ਸਖ਼ਤ ਆਲੋਚਨਾ, ਕਿਹਾ-ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜ...
Cm Mann: ਜਿੱਥੇ ਉਨ੍ਹਾਂ ਨੇ ਨੌਜਵਾਨਾਂ ਵੱਲੋਂ ਖੂਨ ਦਾਨ 'ਚ ਵੱਧ ਚੜ੍ਹ ਕੇ ਕੀਤੀ ਗਈ ਸ਼ਿਰਕਤ ਦੀ ਸ਼ਲਾਘਾ ਕੀਤੀ। ਉੱਥੇ ਹੀ ਉਨ੍ਹਾਂ ਨੇ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ ਕੀਤੀ।
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਅੱਜ ਆਪਣਾ 50ਵਾਂ ਜਨਮਦਿਨ ਮਨਾ ਰਹੇ ਹਨ। ਆਪਣੇ ਜਨਮਦਿਨ ਮੌਕੇ ਉਹ ਅੱਜ ਆਪਣੇ ਜੱਦੀ ਪਿੰਡ ਸਤੌਜ ਹਨ। ਜਿੱਥੇ ਉਨ੍ਹਾਂ ਨੇ ਨੌਜਵਾਨਾਂ ਵੱਲੋਂ ਖੂਨ ਦਾਨ 'ਚ ਵੱਧ ਚੜ੍ਹ ਕੇ ਕੀਤੀ ਗਈ ਸ਼ਿਰਕਤ ਦੀ ਸ਼ਲਾਘਾ ਕੀਤੀ। ਉੱਥੇ ਹੀ ਉਨ੍ਹਾਂ ਨੇ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ ਕੀਤੀ।
ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦਾ ਡਰ
ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇੱਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ।
ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।