Punjab News: CM ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਪਹੁੰਚਣਗੇ ਅੰਮ੍ਰਿਤਸਰ ਏਅਰਪੋਰਟ
ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਭਾਰਤੀਆਂ ਦੇ ਇਕ ਹੋਰ ਗਰੁੱਪ ਨੂੰ 15 ਜਨਵਰੀ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ

Punjab News: ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਭਾਰਤੀਆਂ ਦੇ ਇਕ ਹੋਰ ਗਰੁੱਪ ਨੂੰ 15 ਜਨਵਰੀ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। ਹਾਲਾਂਕਿ ਸਾਰਿਆਂ ਦੀਆਂ ਨਜ਼ਰਾਂ ਇਸ ਦੇਸ਼ ਨਿਕਾਲੇ ਉਤੇ ਹੋਣਗੀਆਂ। ਇਸ ਵਾਰ ਇਹੀ ਸਵਾਲ ਬਣਿਆ ਰਹੇਗਾ ਕਿ ਕੀ ਡਿਪੋਰਟ ਲੋਕ ਫਿਰ ਤੋਂ ਹਥਕੜੀਆਂ ਅਤੇ ਸੰਗਲ ‘ਚ ਨਜ਼ਰ ਆਉਣਗੇ?
ਡਿਪੋਰਟ ਕੀਤੇ ਗੈਰ ਪਰਵਾਸੀ ਭਾਰਤੀਆਂ ਦੇ ਨਾਲ ਭਰੇ ਦੋ ਜਹਾਜ਼ ਆਉਣਗੇ
ਮੀਡੀਆ ਸੂਤਰਾਂ ਦੇ ਅਨੁਸਾਰ 15 ਅਤੇ 16 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਦੋ ਜਹਾਜ਼ ਉਤਰਨਗੇ।15 ਜਨਵਰੀ ਨੂੰ ਰਾਤ 10 ਵਜੇ ਅਮਰੀਕਾ ਤੋਂ ਆਉਣ ਵਾਲੀ ਫਲਾਈਟ ਵਿੱਚ 119 ਭਾਰਤੀ ਸਵਾਰ ਹੋਣਗੇ, ਇਸ ਫਲਾਈਟ ਵਿੱਚ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹੋਣਗੇ। ਦੂਜੇ ਪਾਸੇ ਦੂਸਰੀ ਫਲਾਈਟ ਵਿੱਚ ਹਰਿਆਣਾ ਤੋਂ 33, ਗੁਜਰਾਤ ਤੋਂ 8, ਉੱਤਰ ਪ੍ਰਦੇਸ਼ ਤੋਂ 3, ਗੋਆ ਤੋਂ 2, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2 ਲੋਕ ਹੋਣਗੇ। ਇਸ ਤੋਂ ਇਲਾਵਾ ਇੱਕ ਵਿਅਕਤੀ ਹਿਮਾਚਲ ਅਤੇ ਇੱਕ ਵਿਅਕਤੀ ਜੰਮੂ-ਕਸ਼ਮੀਰ ਤੋਂ ਹੋਵੇਗਾ।
ਕੈਦੀਆਂ ਦੇ ਵਾਂਗ ਭੇਜੇ ਗਏ ਭਾਰਤੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 104 ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ। ਉਨ੍ਹਾਂ ਨੂੰ ਹੱਥਕੜੀਆਂ ਅਤੇ ਸੰਗਲ ਪਾ ਕੇ ਭਾਰਤ ਵਾਪਸ ਭੇਜੇ ਜਾਣ ‘ਤੇ ਕਾਫੀ ਰੌਲਾ ਪਿਆ ਸੀ। ਇਨ੍ਹਾਂ ਲੋਕਾਂ ਨੂੰ 6 ਫਰਵਰੀ ਨੂੰ ਇੱਕ ਅਮਰੀਕੀ ਫੌਜੀ ਜਹਾਜ਼ ਵਿੱਚ ਡਿਪੋਰਟ ਕੀਤਾ ਗਿਆ ਸੀ ਅਤੇ ਸਭ ਤੋਂ ਵੱਧ 33-33 ਲੋਕ ਹਰਿਆਣਾ ਅਤੇ ਗੁਜਰਾਤ ਦੇ ਸਨ। ਇਨ੍ਹਾਂ ਸਾਰੇ ਲੋਕਾਂ ਨੇ ਮੈਕਸੀਕੋ ਸਰਹੱਦ ਤੋਂ ਡੌਂਕੀ ਰੂਟ ਰਾਹੀਂ ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਅਤੇ ਫਿਰ ਅਮਰੀਕੀ ਸੁਰੱਖਿਆ ਬਲਾਂ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਔਰਤਾਂ, ਬੱਚੇ ਅਤੇ ਨੌਜਵਾਨ ਏਜੰਟਾਂ ਨੂੰ ਲੱਖਾਂ ਰੁਪਏ ਦੇ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣਾ ਚਾਹੁੰਦੇ ਸਨ। ਦਿਲਚਸਪ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਅਮਰੀਕੀ ਦੌਰੇ ‘ਤੇ ਹਨ ਅਤੇ ਪੂਰੀ ਕਾਰਵਾਈ ਉਤੇ ਨਜ਼ਰ ਰੱਖ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਅਮਰੀਕੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਲੈਂਡ ਕੀਤਾ ਸੀ। ਇਨ੍ਹਾਂ ਵਿਚ ਵੱਡੀ ਗਿਣਤੀ ਨੌਜਵਾਨ ਪੰਜਾਬ ਤੇ ਹਰਿਆਣਾ ਤੋਂ ਸਨ। ਦੋ ਜਹਾਜ਼ਾਂ ਰਾਹੀਂ ਵਾਪਸ ਭੇਜੇ ਜਾ ਰਹੇ ਲੋਕਾਂ ਦੀ ਸੂਚੀ ਅਜੇ ਜਾਰੀ ਨਹੀਂ ਕੀਤੀ ਗਈ ਹੈ, ਪਰ ਜਾਣਕਾਰੀ ਮਿਲ ਰਹੀ ਹੈ ਕਿ ਇਨ੍ਹਾਂ ਵਿੱਚ ਵੀ ਵੱਡੀ ਗਿਣਤੀ ਪੰਜਾਬੀ ਹਨ।






















