Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਆਪਣੀ ਪਹਿਲ ਨੂੰ ਜਾਰੀ ਰੱਖਦਿਆਂ ਸ਼ਨੀਵਾਰ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਪੂਰੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ 281 ਨਵੇਂ ਚੁਣੇ ਨੌਜਵਾਨਾਂ ਨੂੰ ਨੌਕਰੀ ਦੇ ਪੱਤਰ ਵੰਡਣ ਲਈ ਖੜੇ ਹਨ, ਜੋ ਕਿ ਨੌਕਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਦਿੱਤਾ ਜਾਣਾ ਸਾਬਤ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਭ੍ਰਿਸ਼ਟ ਅਤੇ ਪਿੱਛੇ ਲੈ ਜਾਣ ਵਾਲੀ ਨੀਤੀਆਂ ਨੇ ਰਾਜ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਈ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਧੋਖਾਧੜੀ ਹੋਈ।

ਇਸ ਦੌਰਾਨ ਉਨ੍ਹਾਂ ਨੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਲੰਬੇ ਹੱਥੀਂ ਲਿਆ। ਇਸ ਦੌਰਾਨ ਉਨ੍ਹਾਂ ਆਪਣੀ ਸਰਕਾਰ ਦੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ MLA ਦੇ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਆਗੂਆਂ ਨੂੰ ਵੀ ਬਖਸ਼ਿਆ ਨਹੀਂ ਗਿਆ ਅਤੇ ਉਨ੍ਹਾਂ ਨੂੰ ਕੱਢ ਸਖਤ ਕਰਵਾਈ ਕੀਤੀ ਗਈ।  CM ਮਾਨ ਨੇ ਕਿਹਾ ਕਿ ਟ੍ਰਡੀਸ਼ਨਲ ਤਰੀਕੇ ਨਾਲ ਭ੍ਰਿਸ਼ਟਾਚਾਰ ਨਹੀਂ ਖਤਮ ਹੋਣਾ, ਇਨ੍ਹਾਂ ਨੂੰ ਸਿੱਧਾ ਨੌਕਰੀ ਤੋਂ ਕੱਢਿਆ ਜਾਏ। ਇਨ੍ਹਾਂ ਦੀ ਥਾਂ ਇਮਾਨਦਾਰ ਲੋਕਾਂ ਨੂੰ ਨੌਕਰੀ ਉੱਤੇ ਲੈ ਕੇ ਆਇਆ ਜਾਏ।

ਉਨ੍ਹਾਂ ਨੇ ਆਪਣੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਸਾਡੀ ਸਰਕਾਰ ਨੇ ਰਿਸ਼ਵਤਖ਼ੋਰ ਅਫ਼ਸਰਾਂ ਵਿਰੁੱਧ ਸਖ਼ਤ ਐਕਸ਼ਨ ਲੈਂਦੇ ਹੋਏ ਕਈ ਅਫ਼ਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ। ਸਾਡੇ ਕੋਲ ਇਮਾਨਦਾਰ ਅਤੇ ਸੱਚੇ ਅਫ਼ਸਰ ਵੀ ਹਨ, ਜੋ ਇਸ ਕੰਮ ਵਿੱਚ ਸਰਕਾਰ ਦਾ ਸਾਥ ਦੇ ਰਹੇ ਹਨ। ਅਸੀਂ ਲੋਕਾਂ ਦੇ ਟੈਕਸ ਦਾ ਇੱਕ ਵੀ ਪੈਸਾ ਕਿਸੇ ਨੂੰ ਖਾਣ ਨਹੀਂ ਦੇਵਾਂਗੇ।

 

 

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ 'ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਸੱਤਾ ਵਿਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।