Punjab CM Mann to meet Kejriwal in Tihar jail: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 30 ਅਪ੍ਰੈਲ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਦੋਵੇਂ ਮੁੱਖ ਮੰਤਰੀ ਤਿਹਾੜ ਜੇਲ੍ਹ ਵਿੱਚ ਮਿਲਣਗੇ। ਇਹ ਮੁਲਾਕਾਤ 30 ਅਪ੍ਰੈਲ ਨੂੰ ਬਾਅਦ ਦੁਪਹਿਰ ਨੂੰ ਹੋਵੇਗੀ।



ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਹੋਈ ਸੀ ਮੁਲਾਕਾਤ


ਦੱਸ ਦਈਏ 15 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੁਰੱਖਿਆ ਦਰਮਿਆਨ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਅਰਵਿੰਦ ਕੇਜਰੀਵਾਲ ਨੇ ਸ਼ੀਸ਼ੇ ਦੇ ਪਿੱਛੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ‘ਤੇ ਗੱਲ ਕੀਤੀ। ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮਾਨ ਨੇ ਕਿਹਾ ਕਿ ਮੀਟਿੰਗ ਕੱਟੜ ਅਪਰਾਧੀ ਵਾਂਗ ਕਰਵਾਈ ਗਈ ਸੀ। ਜਿਸ ਕਰਕੇ ਉਹ ਬਹੁਤ ਦੁੱਖੀ ਹੋਏ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।