(Source: ECI/ABP News)
Punjab News: CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਲਿਖਿਆ ਪੱਤਰ, FCI ਨਾਲ ਡਲਿਵਰੀ ਸਪੇਸ ਦੀ ਕਮੀ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ 'ਤੇ ਦਿੱਤਾ ਜ਼ੋਰ
Punjab News: ਪੰਜਾਬ ਦੇ CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਲਿਖਿਆ ਪੱਤਰ ਅਤੇ ਉਨ੍ਹਾਂ ਨੇ ਝੋਨੇ ਦੀ ਲਿਫਟਿੰਗ 'ਤੇ ਜ਼ੋਰ ਦਿੱਤਾ ਹੈ।
![Punjab News: CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਲਿਖਿਆ ਪੱਤਰ, FCI ਨਾਲ ਡਲਿਵਰੀ ਸਪੇਸ ਦੀ ਕਮੀ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ 'ਤੇ ਦਿੱਤਾ ਜ਼ੋਰ Punjab News: CM Mann writes to Union Minister Pralhad Joshi, insists on quick resolution of delivery space shortage issue with FCI Punjab News: CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਲਿਖਿਆ ਪੱਤਰ, FCI ਨਾਲ ਡਲਿਵਰੀ ਸਪੇਸ ਦੀ ਕਮੀ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ 'ਤੇ ਦਿੱਤਾ ਜ਼ੋਰ](https://feeds.abplive.com/onecms/images/uploaded-images/2024/09/18/147bf21fafffb5d84ece368091e5f3cd1726670482538700_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਐਫਸੀਆਈ (FCI) ਨਾਲ ਡਲਿਵਰੀ ਸਪੇਸ ਦੀ ਕਮੀ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ 'ਤੇ ਜ਼ੋਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਮਹੀਨੇ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ 'ਤੇ ਜ਼ੋਰ ਦਿੱਤਾ ਹੈ। ਪੰਜਾਬ ਵਿੱਚ ਹਰ ਸਾਲ 185 ਤੋਂ 190 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਜਾਂਦਾ ਹੈ, ਜਿਸ ਵਿੱਚੋਂ ਕੇਂਦਰੀ ਪੂਲ ਲਈ 120 ਤੋਂ 125 ਲੱਖ ਮੀਟ੍ਰਿਕ ਟਨ ਚੌਲਾਂ ਦੀ ਪੈਦਾਵਾਰ ਹੁੰਦੀ ਹੈ।
ਰਾਜ ਵਿੱਚ ਕੁੱਲ 171 ਲੱਖ ਮੀਟ੍ਰਿਕ ਟਨ ਸਟੋਰੇਜ ਸਪੇਸ ਹੈ, ਜਿਸ ਵਿੱਚੋਂ ਲਗਭਗ 121 ਲੱਖ ਮੀਟ੍ਰਿਕ ਟਨ ਚੌਲ ਅਤੇ 50 ਲੱਖ ਮੀਟ੍ਰਿਕ ਟਨ ਕਣਕ ਪਹਿਲਾਂ ਹੀ ਗੋਦਾਮ ਵਿੱਚ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਨਵੀਂ ਫ਼ਸਲ ਨੂੰ ਸਟੋਰ ਕਰਨ ਲਈ ਥਾਂ ਨਹੀਂ ਹੈ। ਕੇਂਦਰ ਸਰਕਾਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰੇ।
ਹੋਰ ਪੜ੍ਹੋ : 'ਚਿੱਟੇ' ਨੇ ਉਜਾੜਿਆ ਇੱਕ ਹੋਰ ਘਰ...ਨਸ਼ੇ ਦੇ ਟੀਕੇ ਨਾਲ 22 ਸਾਲਾ ਨੌਜਵਾਨ ਦੀ ਮੌਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)