Punjab News: ਠੰਡ ਦਾ ਪ੍ਰਕੋਪ ਜਾਰੀ...ਗੰਭੀਰ ਬਿਮਾਰੀਆਂ ਦਾ ਵੱਧਿਆ ਖਤਰਾ, ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ
ਉੱਤਰ ਭਾਰਤ ਦੇ ਵਿੱਚ ਲਗਾਤਾਰ ਪਾਰਾ ਡਿੱਗਦਾ ਜਾ ਰਿਹਾ ਹੈ। ਪੰਜਾਬ ਦੇ ਵਿੱਚ ਹੱਡ ਚੀਰਵੀਂ ਠੰਡ ਕਰਕੇ ਲੋਕ ਬਿਮਾਰ ਪੈ ਰਹੇ ਹਨ। ਸਿਹਤ ਵਿਭਾਗ ਵਲੋਂ ਠੰਡ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
Health Department Issues Advisory: ਉੱਤਰ ਭਾਰਤ ਦੇ ਵਿੱਚ ਲਗਾਤਾਰ ਪਾਰਾ ਡਿੱਗਦਾ ਜਾ ਰਿਹਾ ਹੈ। ਪੰਜਾਬ ਦੇ ਵਿੱਚ ਹੱਡ ਚੀਰਵੀਂ ਠੰਡ ਕਰਕੇ ਲੋਕ ਬਿਮਾਰ ਪੈ ਰਹੇ ਹਨ। ਸਿਹਤ ਵਿਭਾਗ ਵਲੋਂ ਠੰਡ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਤਾਪਮਾਨ 'ਚ ਗਿਰਾਵਟ ਆਉਣ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਲੋਕ ਰੱਖਣ ਖਾਸ ਧਿਆਨ
ਉਨ੍ਹਾਂ ਕਿਹਾ ਕਿ ਠੰਡ ਕਾਰਨ ਨਿਮੋਨੀਆਂ ਜਲਦੀ ਹੋ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਮੋਨੀਆਂ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਸਿਹਤ ਲਈ ਘਾਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ 5 ਸਾਲ ਦੇ ਬੱਚਿਆ 'ਚ ਹੋਣ ਵਾਲੀਆ ਮੌਤਾਂ ਦਾ ਮੁੱਖ ਕਾਰਨ ਨਿਮੋਨੀਆਂ ਹੈ, ਜੋ ਫੇਫੜਿਆ ਦੀ ਲਾਗ ਕਾਰਨ ਹੁੰਦਾ ਹੈ।
ਜਨਤਾ ਨੂੰ ਨਿਮੋਨੀਆ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ
ਉਨ੍ਹਾਂ ਕਿਹਾ ਕਿ ਨਿਮੋਨੀਆ ਇਕ ਗੰਭੀਰ ਬਿਮਾਰੀ ਹੈ। ਇਸ ਲਈ ਘਰੇਲੂ ਇਲਾਜ 'ਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ਼ ਦਾ ਤੁਰੰਤ ਮਾਹਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਮੋਨੀਆਂ ਤੋਂ ਬਚਾਅ ਅਤੇ ਇਸ ਦੇ ਇਲਾਜ ਸਬੰਧੀ 'ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਿਮੋਨੀਆ ਸਕਸੈੱਸਫੁੱਲੀ'(ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਲੋਕਾਂ ਨੂੰ ਨਿਮੋਨੀਆਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਇਸ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਕੇਸਾਂ ਨੂੰ ਜਲਦੀ ਹਸਪਤਾਲਾਂ 'ਚ ਲੈ ਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਸਾਵਧਾਨੀਆਂ ਵਰਤੋਂ
ਇਸ ਸਬੰਧੀ ਜ਼ਿਲ੍ਹੇ 'ਚ ਕੰਮ ਕਰਦੇ ਮੈਡੀਕਲ ਅਫ਼ਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਐੱਮ. ਪੀ. ਐੱਚ. ਡਬਲਯੂ. ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰ ਸਕਣ।
ਉਨ੍ਹਾਂ ਕਿਹਾ ਕਿ ਨਿਮੋਨੀਆ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ-ਵਾਰ ਥੋਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ। ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ ਅਤੇ 6 ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਸਰਦੀਆਂ ਵਿਚ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਧਿਆਨ ਰੱਖੋ ਬੱਚੇ ਨੰਗੇ ਪੈਰ ਜ਼ਮੀਨ ਉੱਤੇ ਨਾ ਤੁਰਨ, ਉਨ੍ਹਾਂ ਦੇ ਪੈਰਾਂ ਚ ਜੁਰਾਬਾਂ ਅਤੇ ਜੁੱਤੇ ਪਾ ਕੇ ਰੱਖੋ।