Punjab News: ਲੁਧਿਆਣਾ ਉਪ ਚੋਣ ਨੂੰ ਲੈ ਕੇ ਸੂਬੇ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਪੂਰੀ ਤਰ੍ਹਾਂ ਐਕਟਿਵ ਹੋ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ, ਮਲਿਕਾਰੁਜਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੇ 64 - ਲੁਧਿਆਣਾ ਪੱਛਮੀ ਹਲਕੇ ਤੋਂ ਹੋਣ ਵਾਲੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਕਾਰਨ ਹੁਣ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਉਪ ਚੋਣ ਲੜਨਗੇ।
ਕਾਂਗਰਸ ਨੇ ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕਰਕੇ ਦੱਸਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੇ 64 - ਲੁਧਿਆਣਾ ਪੱਛਮੀ ਹਲਕੇ ਤੋਂ ਹੋਣ ਵਾਲੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦੇਈਏ ਕਿ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ, ਜੋ ਕਿ ਪਾਰਟੀ ਦੇ ਪੁਰਾਣੇ ਸਿਪਾਹੀ ਹਨ, ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਭਾਵੇਂ ਹਰ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਪਰ ਹੁਣ ਇਹ ਦੇਖਣਾ ਬਾਕੀ ਹੈ ਕਿ ਆਖਰਕਾਰ ਇਹ ਸੀਟ ਕਿਸ ਪਾਰਟੀ ਨੂੰ ਮਿਲਦੀ ਹੈ।
ਪੱਛਮੀ ਹਲਕੇ ਦੀ ਉਪ-ਚੋਣ ਬਣੀ ਹੋਟ ਸੀਟ
ਇਹ ਸੀਟ ਆਮ ਆਦਮੀ ਪਾਰਟੀ ਦੇ ਨੇਤਾ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਰਾਜ ਚੋਣ ਕਮਿਸ਼ਨ ਨੇ ਅਜੇ ਤੱਕ ਉਪ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ ਪਰ ਇਹ ਇੱਕ ਹੋਟ ਮੁੱਦਾ ਬਣ ਗਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਸਿਖਰਲੀ ਲੀਡਰਸ਼ਿਪ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਸਖ਼ਤ ਮਿਹਨਤ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।