ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੱਟੀ ‘ਚ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਮ੍ਰਿਤਕ ਦੀ ਪਹਿਚਾਣ ਗੁਰਮੇਲ ਸਿੰਘ ਤੂਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ਕਾਰ ਸੇਵਾ ‘ਚ ਉਹ ਆਪਣੀ ਟਰੈਕਟਰ-ਟ੍ਰਾਲੀ ਲੈ ਕੇ ਮਿੱਟੀ ਪਾਉਣ ਗਏ ਸੀ। ਜਦੋਂ ਉਹ ਉੱਥੋਂ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।

ਟ੍ਰੈਕਟਰ ਉੱਤੇ ਕਈ ਗੋਲੀਆਂ ਦੇ ਨਿਸ਼ਾਨ ਵੀ ਦੇਖਣ ਨੂੰ ਮਿਲੇ। ਗੋਲੀਆਂ ਦੀ ਆਵਾਜ਼ ਦੇ ਨਾਲ ਪਿੰਡ ਦੇ ਵਿੱਚ ਖੌਫ ਫੈਲ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।