Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਦੀ ਮੁਸੀਬਤ ਹੋਰ ਵਧਦੀ ਜਾ ਰਹੀ ਹੈ। ਨਵਜੋਤ ਸਿੱਧੂ ਖਿਲਾਫ ਕਾਰਵਾਈ ਨੂੰ ਲੈ ਕੇ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸ਼ੁੱਕਰਵਾਰ ਨੂੰ ਬੈਠਕ ਬੁਲਾਈ ਹੈ। ਕਮੇਟੀ ਮੈਂਬਰ ਤਾਰਿਕ ਅਨਵਰ ਨੇ ਕਿਹਾ ਹੈ ਕਿ ਉਹ ਸਿੱਧੂ 'ਤੇ ਲੱਗੇ ਦੋਸ਼ਾਂ 'ਤੇ ਚਰਚਾ ਕਰਨਗੇ। ਪਾਰਟੀ ਵੱਲੋਂ ਸਿੱਧੂ ਖਿਲਾਫ ਸਖਤ ਕਾਰਵਾਈ ਦੇ ਸੰਕੇਤ ਮਿਲੇ ਹਨ।
ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਮਾਮਲਾ ਏ ਕੇ ਐਂਟਨੀ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਤਾਰਿਕ ਅਨਵਰ ਨੇ ਕਿਹਾ, ''ਸ਼ੁੱਕਰਵਾਰ ਨੂੰ ਅਸੀਂ ਨਵਜੋਤ ਸਿੰਘ ਸਿੱਧੂ 'ਤੇ ਲੱਗੇ ਦੋਸ਼ਾਂ 'ਤੇ ਚਰਚਾ ਕਰਨ ਲਈ ਮੀਟਿੰਗ ਬੁਲਾਈ ਹੈ। ਐਂਟਨੀ ਤੋਂ ਇਲਾਵਾ ਇਸ ਮੀਟਿੰਗ ਵਿੱਚ ਬਾਕੀ ਸਾਰੇ ਮੈਂਬਰ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। ਸੋਮਵਾਰ ਨੂੰ ਸਾਹਮਣੇ ਆਈ 23 ਅਪ੍ਰੈਲ ਦੀ ਚਿੱਠੀ ਵਿੱਚ, ਚੌਧਰੀ ਨੇ ਸਿੱਧੂ ਦੀਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਿੱਧੂ ਦੀਆਂ "ਮੌਜੂਦਾ ਗਤੀਵਿਧੀਆਂ" ਬਾਰੇ ਇੱਕ ਵਿਸਤ੍ਰਿਤ ਨੋਟ ਵੀ ਭੇਜਿਆ ਹੈ। ਚੌਧਰੀ ਨੇ ਪੱਤਰ ਵਿਚ ਜ਼ਿਕਰ ਕੀਤਾ ਸੀ ਕਿ ਸਿੱਧੂ ਨੇ ਪਿਛਲੀ ਕਾਂਗਰਸ ਸਰਕਾਰ ਦੀ ਵਾਰ-ਵਾਰ ਆਲੋਚਨਾ ਕੀਤੀ ਸੀ ਭਾਵੇਂ ਕਿ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਗਿਆ ਸੀ।
ਸਿੱਧੂ ਨੇ ਕੀਤਾ ਇਹ ਇਸ਼ਾਰਾ
ਨਵਜੋਤ ਸਿੰਘ ਸਿੱਧੂ ਨੇ ਵੀ ਇਸ ਮਾਮਲੇ ਵਿੱਚ ਚੁੱਪੀ ਤੋੜੀ ਹੈ। ਸਿੱਧੂ ਨੇ ਇਸ਼ਾਰਿਆਂ 'ਚ ਕਿਹਾ ਹੈ ਕਿ ਉਹ ਸਹੀ ਸਮਾਂ ਆਉਣ 'ਤੇ ਸਾਰੀਆਂ ਗੱਲਾਂ ਦਾ ਜਵਾਬ ਦੇਣਗੇ। ਸਿੱਧੂ ਨੇ ਟਵੀਟ ਕੀਤਾ, ''ਮੈਂ ਅਕਸਰ ਆਪਣੇ ਖਿਲਾਫ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ। ਜਵਾਬ ਦੇਣ ਦਾ ਹੱਕ, ਮੈਂ ਸਮੇਂ ਨੂੰ ਦਿੱਤਾ ਹੈ।
ਹਾਲਾਂਕਿ ਸਿੱਧੂ ਨੇ ਆਪਣੇ ਟਵੀਟ 'ਚ ਕੀ ਕਿਹਾ ਗਿਆ, ਇਸ ਦਾ ਕੋਈ ਹਵਾਲਾ ਨਹੀਂ ਦਿੱਤਾ ਪਰ ਇਸ ਨੂੰ ਚੌਧਰੀ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਦੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ।
ਸਿੱਧੂ ਖਿਲਾਫ ਸਖ਼ਤ ਐਕਸ਼ਨ ਦੀ ਤਿਆਰੀ 'ਚ ਕਾਂਗਰਸ ! ਅਨੁਸ਼ਾਸਨਿਕ ਕਮੇਟੀ ਨੇ ਬੁਲਾਈ ਬੈਠਕ
abp sanjha
Updated at:
05 May 2022 01:31 PM (IST)
Edited By: sanjhadigital
Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਦੀ ਮੁਸੀਬਤ ਹੋਰ ਵਧਦੀ ਜਾ ਰਹੀ ਹੈ। ਨਵਜੋਤ ਸਿੱਧੂ ਖਿਲਾਫ ਕਾਰਵਾਈ ਨੂੰ ਲੈ ਕੇ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ....
ਨਵਜੋਤ ਸਿੱਧੂ
NEXT
PREV
Published at:
05 May 2022 01:31 PM (IST)
- - - - - - - - - Advertisement - - - - - - - - -