Punjab News: ਭਗਵੰਤ ਮਾਨ ਦੀ ਲੋਕ ਸਭਾ ਸੀਟ ਸੰਗਰੂਰ ਤੋਂ ਚੋਣ ਲੜ ਸਕਦੇ ਹਨ ਸੁਨੀਲ ਜਾਖੜ , ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਲੋਕ ਸਭਾ ਸੀਟ ਸੰਗਰੂਰ ਤੋਂ ਭਾਜਪਾ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਲੋਕ ਸਭਾ ਸੀਟ ਸੰਗਰੂਰ ਤੋਂ ਭਾਜਪਾ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ। ਵੀਰਵਾਰ ਨੂੰ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਜਾਖੜ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਸੀ। ਸੂਤਰਾਂ ਦੀ ਮੰਨੀਏ ਤਾਂ ਭਾਜਪਾ ਸੁਨੀਲ ਜਾਖੜ ਨੂੰ ਪੰਜਾਬ 'ਚ ਵੱਡੇ ਹਿੰਦੂ ਨੇਤਾ ਵਜੋਂ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਦੇ ਮੱਦੇਨਜ਼ਰ ਪਾਰਟੀ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ 'ਚ ਉਨ੍ਹਾਂ 'ਤੇ ਵੱਡਾ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ।
APP ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣਿਆ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣ ਲਿਆ ਹੈ। ਮਾਨ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ 14 ਮਾਰਚ 2022 ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਇਸ ਸੀਟ 'ਤੇ ਲੋਕ ਸਭਾ ਉਪ ਚੋਣ ਹੋਣੀ ਹੈ ਅਤੇ ਸੂਬੇ 'ਚ ਪਹਿਲੀ ਵਾਰ ਇਕੱਲਿਆਂ ਹੀ ਲੋਕ ਸਭਾ ਚੋਣ ਲੜਨ ਦੀ ਤਿਆਰੀ ਕਰ ਰਹੀ ਭਾਜਪਾ ਨੇ ਸੁਨੀਲ ਜਾਖੜ ਦੀ ਉਮੀਦਵਾਰੀ ਨਾਲ ਜੁੜੇ ਸਾਰੇ ਸਿਆਸੀ ਪਹਿਲੂਆਂ ਦਾ ਲੇਖਾ-ਜੋਖਾ ਸ਼ੁਰੂ ਕਰ ਦਿੱਤਾ ਹੈ ।
ਭਾਜਪਾ ਜਾਖੜ ਦੇ ਕੱਦ ਅਤੇ ਲੋਕਪ੍ਰਿਅਤਾ ਦਾ ਕਰੇਗੀ ਸਨਮਾਨ
ਹਾਲਾਂਕਿ, ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਨੀਲ ਜਾਖੜ ਪੰਜਾਬ ਦੇ ਇੱਕ ਵੱਡੇ ਨੇਤਾ ਹਨ ਅਤੇ ਯਕੀਨਨ ਭਾਜਪਾ ਉਨ੍ਹਾਂ ਦੇ ਕੱਦ ਅਤੇ ਉਨ੍ਹਾਂ ਦੀ ਲੋਕਪ੍ਰਿਅਤਾ ਦਾ ਸਨਮਾਨ ਕਰੇਗੀ। ਹਾਲਾਂਕਿ, ਇਸ ਦੇ ਨਾਲ, ਉਹਨਾਂ ਨੇ ਇਹ ਵੀ ਕਿਹਾ ਕਿ ਪਾਰਟੀ ਕੋਲ ਉਸਦੀ ਭੂਮਿਕਾ ਨੂੰ ਲੈ ਕੇ ਸਾਰੇ ਵਿਕਲਪ ਖੁੱਲੇ ਹਨ ਅਤੇ ਸਮਾਂ ਆਉਣ 'ਤੇ ਇਸਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਸਾਹਮਣੇ ਉਨ੍ਹਾਂ ਨੂੰ ਰਾਜ ਸਭਾ ਭੇਜਣ ਦਾ ਵਿਕਲਪ ਹੈ।