ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ 'ਚ ਲਾਓਗੇ ਤੇ ਉਨ੍ਹਾਂ ਦੀ ਰਿਹਾਈ ਲਈ ਲੇਲੜੀਆਂ ਕੱਢ ਦੇ ਰਹੋਗੇ ਤਾਂ ਥੋਡੀ ਗੱਲ ਕੌਣ ਸੁਣੇਗਾ?: ਬੰਦੀ ਸਿੰਘਾਂ ਦੀ ਰਿਹਾਈ ਬਾਰੇ ਰਵਨੀਤ ਬਿੱਟੂ ਦਾ ਵਿਵਾਦਤ ਬਿਆਨ
ਚੰਡੀਗੜ੍ਹ: ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਦਿੱਤੇ ਬਿਆਨ ਤੋਂ ਬਾਅਦ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਟਵੀਟ ਕੀਤਾ।
ਚੰਡੀਗੜ੍ਹ: ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਦਿੱਤੇ ਬਿਆਨ ਤੋਂ ਬਾਅਦ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਟਵੀਟ ਕੀਤਾ। ਬਿੱਟੂ ਨੇ ਆਖਿਆ ਕਿ ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਕਮਜ਼ੋਰ ਨਹੀਂ ਹੈ, ਬਲਕਿ ਇਸ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖ਼ਤਮ ਕਰ ਦਿੱਤਾ ਗਿਆ ਹੈ।
ਜੱਥੇਦਾਰ ਸਾਹਿਬ ਐਸ.ਜੀ.ਪੀ.ਸੀ ਕਮਜ਼ੋਰ ਹੋਈ ਨਹੀਂ ਹੈ ਐਸ.ਜੀ.ਪੀ.ਸੀ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖਤਮ ਕਰ ਦਿੱਤਾ ਗਿਆ ਹੈ। ਪਹਿਲੀ ਗੱਲ ਤਾ ਏਹੇ ਕਿ ਜਥੇਦਾਰ ਸਾਹਿਬ ਤੇ ਪ੍ਰਧਾਨ ਸਾਹਿਬ ਤੁਸੀ ਗੁਰਬਾਣੀ ਤੇ ਗੁਰੂਆਂ ਦੇ ਸੁਨੇਹੇ ਨੂੰ ਲੋਕਾਂ ਤੱਕ ਲੈਕੇ ਜਾਣ ਦੀ ਜਿੰਮੇਵਾਰੀ ਨੂੰ ਭੁੱਲ ਕੇ ਤੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ
— Ravneet Singh Bittu (@RavneetBittu) July 23, 2022
1/3
ਜਥੇਦਾਰ ਤੇ ਪ੍ਰਧਾਨ ਗੁਰਬਾਣੀ ਨਾਲ ਗੁਰੂਆਂ ਦੇ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਭੁੱਲ ਚੁੱਕੇ ਹਨ। ਉਨ੍ਹਾਂ ਜਥੇਦਾਰ ਨੂੰ ਸੰਬੋਧਨ ਹੁੰਦਿਆਂ ਆਖਿਆ ਕਿ ਉਹ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਥਾਂ ਖਾੜਕੂਆਂ, ਲੁਟੇਰਿਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਣਉਗੇ, ਉਨ੍ਹਾਂ ਦੀ ਰਿਹਾਈ ਦੀ ਕੋਸ਼ਿਸ਼ ਕਰਦੇ ਰਹਿਣਗੇ ਤਾਂ ਉਨ੍ਹਾਂ ਦੀ ਕੌਣ ਸੁਣੇਗਾ।
ਦੀ ਬਜਾਏ ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਓਗੇ ਤੇ ਉਹਨਾਂ ਦੀ ਰਿਹਾਈ ਲਈ ਲੇਲੜੀਆਂ ਕੱਢ ਦੇ ਰਹੋ ਗੇ ਤਾਂ ਥੋਡੀ ਗੱਲ ਕੌਣ ਸੁਣੇ ਗਾ? ਦੂਜੀ ਗੱਲ ਇਹ ਕਿ ਜਿਹੜੇ ਜੱਥੇਦਾਰ ਤੇ ਐਸਜੀਪੀਸੀ ਪ੍ਰਧਾਨ ਬਾਦਲਾਂ ਦੇ ਇਸ਼ਾਰਿਆਂ ਤੇ ਚੱਲਣ ਗੇ ਉਹ ਬਾਦਲਾਂ ਵਾਂਗ ਹੀ ਖਤਮ ਹੋ ਜਾਣ ਗੇ। ਇਸ ਲਈ ਮੇਰੀ ਬੇਨਤੀ ਹੈ ਕਿ
— Ravneet Singh Bittu (@RavneetBittu) July 23, 2022
2/3
ਉਨ੍ਹਾਂ ਆਖਿਆ ਕਿ ਜੋ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਇਸ਼ਾਰੇ ’ਤੇ ਚੱਲੇਗਾ, ਉਹ ਬਾਦਲਾਂ ਦੀ ਤਰ੍ਹਾਂ ਖ਼ਤਮ ਹੋ ਜਾਵੇਗਾ। ਬਿੱਟੂ ਨੇ ਅੰਤ ਵਿੱਚ ਆਖਿਆ ਕਿ ਉਸ ਦੀ ਬੇਨਤੀ ਹੈ ਕਿ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਵਾਲੇ ਵਿਅਕਤੀ ਨੂੰ ਜਥੇਦਾਰ ਲਾਇਆ ਜਾਵੇ।
ਦੱਸ ਦਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ।