Ashwani Sekhri : ਪੰਜਾਬ ਦੇ ਬਟਾਲਾ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿਸ ਨਾਲ ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਅਸ਼ਵਨੀ ਸੇਖੜੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।
ਦੱਸ ਦਈਏ ਸਾਬਕਾ ਕੈਬਨਿਟ ਮੰਤਰੀ ਅਸ਼ਵਨੀ ਸੇਖੜੀ ਜੋ ਕਿ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਅਸ਼ਵਨੀ ਸੇਖੜੀ ਆਪਣੇ ਪਰਿਵਾਰ ਸਮੇਤ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਅੱਜ ਉਹ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਜਾ ਕੇ ਭਾਜਪਾ 'ਚ ਸ਼ਾਮਲ ਹੋ ਗਏ। ਸੇਖੜੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸੂਬੇ 'ਚ ਭਾਜਪਾ ਦੀ ਸਰਕਾਰ ਲਿਆਉਣੀ ਪਵੇਗੀ। ਦੇਸ਼ ਭਰ ਵਿਚ ਕਾਂਗਰਸ ਦਾ ਆਧਾਰ ਖ਼ਤਮ ਹੋ ਚੁੱਕਾ ਹੈ ਅਤੇ ਕਈ ਪ੍ਰਮੁੱਖ ਆਗੂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
ਹੋਰ ਪੜ੍ਹੋ : CM ਮਾਨ ਨੇ ਚੰਦਰਯਾਨ-3 ਦੀ ਲਾਂਚਿੰਗ ਵੇਖ ਪਰਤੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ, ਕੀਤਾ ਅਹਿਮ ਐਲਾਨ
ਉੱਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਸ਼ਵਨੀ ਸੇਖੜੀ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਲੈ ਕੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਤੰਜ ਕੱਸਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- 'ਅੱਜ ਟਮਾਟਰ ਕੁਝ ਲੀਡਰਾਂ ਦੀ ਇਮਾਨਦਾਰੀ ਨਾਲੋਂ ਵੀ ਮਹਿੰਗੇ ਹਨ'।
ਦੱਸ ਦਈਏ ਅਸ਼ਵਨੀ ਸੇਖੜੀ ਕਾਂਗਰਸ ਹਾਈਕਮਾਂਡ ਦੇ ਕਈ ਵੱਡੇ ਆਗੂਆਂ ਦੇ ਕਰੀਬੀ ਰਹੇ ਹਨ। ਪਰ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਕਾਂਗਰਸ ਨੂੰ ਝਟਕਾ ਲੱਗਿਆ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਨਾਮੀ ਚਿਹਰੇ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।