Punjab News : ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ 'ਤੇ ਗੁਆਂਢੀ ਦੇਸ਼ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰ ਤੋਂ ਪਾਰ ਬੈਠੇ ਆਈਐਸਆਈ ਏਜੰਟਾਂ ਵੱਲੋਂ ਡ੍ਰੋਨ ਰਾਹੀਂ ਭੇਜੀ ਗਈ ਸੀ।


ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇਹ ਹਥਿਆਰ ਭਾਰਤ ਵਿੱਚ ਅੱਤਵਾਦੀਆਂ ਨੂੰ ਮੁਹੱਈਆ ਕਰਵਾਏ ਜਾਣੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੂੰ ਇਸ ਬਾਰੇ ਸੁਰਾਗ ਮਿਲ ਗਿਆ ਤੇ ਖੇਪ ਪੁਲਿਸ ਦੇ ਹੱਥ ਲੱਗ ਗਈ। ਇਸ ਪੂਰੇ ਮਾਮਲੇ ਨੂੰ ਲੈ ਕੇ STF ਅੱਜ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।


ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਡ੍ਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ। ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗ ਗਿਆ। ਐਸਟੀਐਫ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ। ਇਨ੍ਹਾਂ ਹਥਿਆਰਾਂ ਨੂੰ ਬਰਾਮਦ ਕਰਕੇ ਪੁਲਿਸ ਨੇ ਇਕ ਵੱਡੀ ਸਾਜਿਸ਼ ਨਾਕਾਮ ਕੀਤੀ ਤੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।



ਪੁਲਿਸ ਮੁਤਾਬਕ ਅੰਮ੍ਰਿਤਸਰ 'ਚ ਡ੍ਰੋਨ ਰਾਹੀਂ ਸਰਹੱਦ 'ਤੇ ਹਥਿਆਰਾਂ ਦੀ ਆਮਦ ਦੀ ਸੂਚਨਾ ਮਿਲੀ ਤਾਂ ਸਰਹੱਦੀ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ। ਇਸ ਲਈ ਪੁਲਿਸ ਨੂੰ ਆਪਣੀ ਕਾਰਵਾਈ ਚਲਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। 


ਉਧਰ, ਪੁਲਿਸ ਅਧਿਕਾਰੀਆਂ ਨੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਜਿੱਥੋਂ ਹਥਿਆਰਾਂ ਦੀ ਖੇਪ ਮਿਲੀ ਸੀ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਹ ਖੇਪ ਕਿਸ ਨੂੰ ਦਿੱਤੀ ਜਾਣੀ ਸੀ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਸਾਰੇ ਹਥਿਆਰ ਵਿਦੇਸ਼ੀ ਹਨ।


Target Killing In Punjab : ਪੰਜਾਬ 'ਚ ਰੁਕੇਗੀ ਟਾਰਗੇਟ ਕਿਲਿੰਗ ! ਕੈਨੇਡਾ ਸਥਿਤ ਗੈਂਗਸਟਰਾਂ 'ਤੇ ਹੁਣ ਕੱਸਿਆ ਜਾਵੇਗਾ ਸ਼ਿਕੰਜਾ, ਐਲਾਨੇ ਜਾਣਗੇ 'ਅੱਤਵਾਦੀ'


Patiala News: ਬੱਸ ਰਾਹੀਂ ਪਟਿਆਲਾ ਪਹੁੰਚੀ ਅਫੀਮ ਦੀ ਵੱਡੀ ਖੇਪ, ਪੁਲਿਸ ਨੇ ਰਾਜਸਥਾਨੀ ਨੂੰ ਇੰਝ ਦਬੋਚਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।