Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਸਮਰਾਲਾ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਉਹਨਾਂ ਨੂੰ ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਉਹਨਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਪਹਿਲਾਂ ਮੇਨ ਹਾਈਵੇ ਉੱਪਰ ਅਤੇ ਫਿਰ  ਰੋਡ ਸ਼ੋਅ ਦੌਰਾਨ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਜਿਸ ਦੌਰਾਨ ਉਹਨਾਂ ਦੇ ਜਿਹੜੇ ਮੇਨ ਪ੍ਰਧਾਨ ਨੇ ਉਹਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ।



ਤਿੱਖਾ ਸੰਘਰਸ਼ ਕਰਨਗੇ ਥਾਣੇ ਦਾ ਘਰਾਓ ਕਰਨਗੇ


ਉਹ ਆਪਣੇ ਗ੍ਰਿਫਤਾਰ ਮੁਲਾਜ਼ਮਾਂ ਨੂੰ ਛਡਾਉਣ ਲਈ ਜਦੋ-ਜਹਿਦ ਕਰ ਰਹੇ ਹਨ। ਉਹਨਾਂ ਨੇ ਯੂਨੀਅਨ ਨੂੰ ਕਾਲ ਕੀਤੀ ਹੈ ਅਗਰ ਉਹਨਾਂ ਦੇ ਜੋ ਸਾਥੀ ਗ੍ਰਿਫਤਾਰ ਕੀਤੇ ਗਏ ਹਨ ਉਹਨਾਂ ਨੂੰ ਨਹੀਂ ਛੱਡਿਆ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨਗੇ ਥਾਣੇ ਦਾ ਘਰਾਓ ਕਰਨਗੇ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।