Punjab News: ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਮਿਲੇਗੀ ਖੁਸ਼ਖਬਰੀ! ਭਗਵੰਤ ਮਾਨ ਸਰਕਾਰ ਲਿਆ ਰਹੀ ਰੈਗੂਲਰ ਕਰਨ ਲਈ ਨਵੀਂ ਨੀਤੀ
Punjab News: ਸਿਹਤ ਵਿਭਾਗ 'ਚ ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਪੰਜਾਬ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ ਕਰ ਰਹੀ ਹੈ।
Punjab News: ਸਿਹਤ ਵਿਭਾਗ 'ਚ ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਪੰਜਾਬ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਲਦੀ ਹੀ ਨੀਤੀ ਲਿਆਵੇਗੀ।
ਡਾ. ਬਲਬੀਰ ਨੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਮਗਰੋਂ ਕਿਹਾ ਕਿ ਸਰਕਾਰ ਆਯੂਸ਼ਮਾਨ ਯੋਜਨਾ ਅਧੀਨ ਜਲਦ ਹੀ ਠੇਕੇ ’ਤੇ ਰੱਖੇ ਕਰਮਚਾਰੀਆਂ ਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਯੂਨੀਅਨ ਆਗੂਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੰਦੋਲਨਾਂ ਦਾ ਸਹਾਰਾ ਨਹੀਂ ਲੈਣਾ ਪਵੇਗਾ।
ਸਿਹਤ ਮੰਤਰੀ ਨੇ ਮੁਲਾਜ਼ਮਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਮੀਟਿੰਗ ਉਪਰੰਤ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਮੰਤਰੀ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਐਮਡੀ ਨੈਸ਼ਨਲ ਹੈਲਥ ਮਿਸ਼ਨ, ਐਨਐਚਐਮ ਕਰਮਚਾਰੀ ਯੂਨੀਅਨ ਪੰਜਾਬ, ਐਨਆਰਐਚਐਮ ਕਰਮਚਾਰੀ ਸੰਘ, ਦਰਜਾ-4 ਕਰਮਚਾਰੀ ਯੂਨੀਅਨਾਂ, ਡਰਾਈਵਰ ਐਸੋਸੀਏਸ਼ਨ ਪੰਜਾਬ, ਫਾਰਮੇਸੀ ਅਫ਼ਸਰ ਐਸੋਸੀਏਸ਼ਨ, ਸੀਐਚਓ ਐਸੋਸੀਏਸ਼ਨ, ਕੰਟਰੈਕਟ ਐਮਪੀਐਚਡਬਲਿਊ ਫੀਮੇਲ ਯੂਨੀਅਨ, 2211 ਕੰਟਰੈਕਟ ਐਮਪੀਐਚਡਬਲਯੂ ਫੀਮੇਲ ਐਸੋਸੀਏਸ਼ਨ, ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਤੇ ਕਰੋਨਾ ਵਾਰੀਅਰਜ਼ ਯੂਨੀਅਨ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।