ਰਵਨੀਤ ਕੌਰ, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਉਨ੍ਹਾਂ ਦੀ ਪਤਨੀ, ਬੇਟਾ ਤੇ ਨੂੰਹ ਕੋਰੋਨਾ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਨੇ  ਇਸ ਦੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh) ਦੀ ਪਤਨੀ, ਪੁੱਤਰ ਤੇ ਨੂੰਹ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੂੰ ਘਰ 'ਚ ਆਈਸੋਲੇਟ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਪੋਰਟ ਵੀ ਅੱਜ ਆਵੇਗੀ। ਮਿਲੀ ਜਾਣਕਾਰੀ ਮੁਤਾਬਕ ਸੀਐਮ ਚਰਨਜੀਤ ਸਿੰਘ ਚੰਨੀ ਦੀ ਰਿਪੋਰਟ ਨੈਗੇਟਿਵ ਆਈ ਹੈ। 


ਜ਼ਿਕਰਯੋਗ ਹੈ ਕਿ ਸੀਐਮ ਚਰਨਜੀਤ ਸਿੰਘ ਚੰਨੀ ਤੇ ਕੋਰੋਨਾ ਦੀਆਂ ਖਬਰਾਂ ਉਦੋੋਂ ਆਈ ਸੀ ਜਦੋਂ ਉਹ ਪੀਐਮ ਦੀ ਸੁਰੱਖਿਆ 'ਚ ਕੁਤਾਹੀ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਦੇ ਸੁਰੱਖਿਆ ਕਾਫਲੇ ਦਾ ਇਕ ਮੈਂਬਰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਇਸ ਲਈ ਉਹ 5 ਜਨਵਰੀ ਨੂੰ ਪੀਐਮ ਮੋਦੀ ਨੂੰ ਰਿਸੀਵ ਕਰਨ ਨਹੀਂ ਜਾ ਪਾਏ ਸੀ।


ਹਾਲਾਂਕਿ ਇਸ ਤੋਂ ਬਾਅਦ ਸੀਐਮ ਚੰਨੀ ਜਨਤਕ ਪ੍ਰੋਗਰਾਮਾਂ 'ਚ ਦਿਖੇ ਸੀ। ਇਸ ਦੌਰਾਨ ਅੱਜ ਭਾਵ ਸ਼ਨੀਵਾਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ ਸੀਐਮ ਦੀ ਪਤਨੀ ਤੇ ਉਨ੍ਹਾਂ ਦਾ ਬੇਟਾ ਨਵਜੀਤ ਕੋਰੋਨਾ ਪਾਜ਼ੇਟਿਵ ਆਏ ਹਨ। CM ਚੰਨੀ ਤੇ ਉਨ੍ਹਾਂ ਦਾ ਦੂਜਾ ਬੇਟਾ ਰਿਦਮ ਦੋਵੇਂ ਪਿਛਲੇ 1 ਹਫਤੇ ਤੋਂ ਆਪਣੇ ਪਰਿਵਾਰ ਨੂੰ ਨਹੀਂ ਮਿਲੇ ਹਨ। ਚੰਨੀ ਦੀ ਪਤਨੀ ਤੇ ਉਨ੍ਹਾਂ ਦਾ ਦੂਜਾ ਬੇਟਾ ਖਰੜ 'ਚ ਰਹਿੰਦਾ ਹੈ ਜਦਕਿ ਮੁੱਖ ਮੰਤਰੀ ਚੰਨੀ ਤੇ ਰਿਦਮ ਹਾਲ ਚੰਡੀਗੜ੍ਹ 'ਚ ਹਨ।


ਜ਼ਿਕਰਯੋਗ ਹੈ ਕਿ ਪੰਜਾਬ 'ਚ ਪੀਐਮ ਨਰਿੰਦਰ ਮੋਦੀ (PM Modi Security Breach) ਦੀ ਸੁਰੱਖਿਆ 'ਚ ਜੋ ਵੱਡੀ ਕੁਤਾਹੀ ਹੋਈ ਸੀ। ਉਹ ਮਾਮਲਾ ਹਾਲੇ ਵੀ ਠੰਢਾ ਨਹੀਂ ਪਿਆ ਹੈ। ਰਾਜਨੀਤਕ ਗਲਿਆਰਿਆਂ 'ਚ ਤਾਂ ਚਰਚਾ ਹੋ ਰਹੀ ਹੈ। ਕੋਰਟ 'ਚ ਵੀ ਇਸ ਕੁਤਾਹੀ 'ਤੇ ਮੰਥਨ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਦਾ ਇਕ ਰੈਲੀ 'ਚ ਦਿੱਤਾ ਗਿਆ ਬਿਆਨ ਸਾਹਮਣੇ ਆਇਆ ਹੈ। ਇਸ ਬਿਆਨ 'ਚ ਸੁਰੱਖਿਆ ਮਾਮਲੇ ਨੂੰ ਲੈ ਕੇ ਪੀਐਮ ਮੋਦੀ 'ਤੇ ਤਨਜ਼ ਕੱਸਦੇ ਨਜ਼ਰ ਆ ਰਹੇ ਹਨ।


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/



 


https://apps.apple.com/in/app/811114904