(Source: ECI/ABP News/ABP Majha)
Punjab News: ਕਾਲੀ ਦੀਵਾਲੀ ਮਨਾਉਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ, ਪੰਜਾਬ ਸਰਕਾਰ ਦਾ ਕਰਨਗੇ ਪਿੱਟ ਸਿਆਪਾ
Employees Kali Diwali: ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਤੋਂ ਰੈਗੁਲਰ ਕਰਨ ਸਬੰਧੀ ਸਰਕਾਰ ਵੱਲੋਂ ਜਾਰੀ ਪ੍ਰੋਫਾਰਮਾ ਭਰਵਾਇਆ ਗਿਆ ਸੀ। ਇਹਨਾਂ ਕਰਮਚਾਰੀਆਂ ਨੂੰ ਰੈਗੁਲਰ ਕਰਨ ਸਬੰਧੀ 7 ਮੈਂਬਰੀ ਕਮੇਟੀ ਦਾ ਗਠਨ ਕੀਤਾ...
Daily employees of Punjab School Education Board: ਦੀਵਾਲੀ ਦੀਆਂ ਰੌਣਕਾਂ ਚਾਰੇ ਪਾਸੇ ਦੇਖਣ ਨੂੰ ਮਿਲ ਰਹੀਆਂ ਹਨ। ਪਰ ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੁੱਝ ਕਰਮਚਾਰੀ ਖੁਸ਼ ਨਹੀਂ ਹਨ, ਜਿਸ ਕਰਕੇ ਉਨ੍ਹਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਇਸ ਸਾਲ ਕਾਲੀ ਦੀਵਾਲੀ ਮਨਾਉਣਗੇ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨਗੇ।
ਇਸ ਸਬੰਧੀ ਫੈਸਲਾ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ੍ਰੀ ਰਾਜਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਵਿੱਚ ਕੀਤਾ ਗਿਆ ਹੈ। ਜੱਥੇਬੰਦੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੀ 07-10-2022 ਨੂੰ ਸਿੱਖਿਆ ਵਿਭਾਗ ਵਿੱਚ 8736 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਨੋਟੀਫਿਕੇਸ਼ਨ ਦੇ ਫੈਸਲੇ ਨੂੰ ਅਡੋਪਟ ਕਰਦੇ ਹੋਏ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਤੋਂ ਰੈਗੁਲਰ ਕਰਨ ਸਬੰਧੀ ਸਰਕਾਰ ਵੱਲੋਂ ਜਾਰੀ ਪ੍ਰੋਫਾਰਮਾ ਭਰਵਾਇਆ ਗਿਆ ਸੀ। ਇਹਨਾਂ ਕਰਮਚਾਰੀਆਂ ਨੂੰ ਰੈਗੁਲਰ ਕਰਨ ਸਬੰਧੀ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਕਮੇਟੀ ਬਣੇ ਨੂੰ 1 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰੰਤੂ ਕਮੇਟੀ ਵਲੋਂ ਸਿਰਫ ਮੀਟਿੰਗ ਰੱਖੀ ਜਾਂਦੀ ਹੈ ਅਤੇ ਫਿਰ ਕੈਂਸਲ ਕਰ ਦਿੱਤੀ ਜਾਂਦੀ ਹੈ ਅਤੇ ਇਸ ਸਮੇਂ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਯੂਨੀਅਨ ਵੱਲੋਂ ਬੀਤੀ 30 ਅਗਸਤ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਨਾਲ ਮੀਟਿੰਗ ਵੀ ਕੀਤੀ ਗਈ ਸੀ ਜਿਸ ਤੇ ਸਰਕਾਰ ਵੱਲੋਂ ਬੋਰਡ ਤੋਂ ਰੈਗੁਲਰ ਕਰਨ ਲਈ 15 ਦਿਨਾਂ ਵਿੱਚ ਰਿਪੋਰਟ ਮੰਗੀ ਸੀ ਪਰੰਤੂ ਉਸ ਤੇ ਵੀ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਹਰ ਭਾਸ਼ਨ ਵਿੱਚ ਕਿਹਾ ਜਾਂਦਾ ਹੈ ਕਿ ਉਹ ਪੂਰੀ ਜਾਣਕਾਰੀ ਹਾਸਿਲ ਕਰਨ ਅਤੇ ਤਸੱਲੀ ਕਰਨ ਤੋਂ ਬਾਅਦ ਹੀ ਰੈਗੁਲਰ ਕਰਨ ਲਈ ਐਲਾਨ ਕਰਦੇ ਹਨ। ਪਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਅੱਜ ਵੀ ਮੁੱਖ ਮੰਤਰੀ ਵੱਲੋਂ ਰੈਗੁਲਰ ਕੀਤੇ ਨਿਯੁਕਤੀ ਪੱਤਰ ਦੀ ਉਡੀਕ ਵਿੱਚ ਹਨ। ਯੂਨੀਅਨ ਦੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ ਦੀ ਇਸ ਮਾੜੀ ਕਾਰਗੁਜਾਰੀ ਦੇ ਰੋਸ ਵੱਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਇਸ ਸਾਲ ਵੀ ਕਾਲੀ ਦੀਵਾਲੀ ਮਨਾਉਣਗੇ ਅਤੇ ਸਰਕਾਰ ਵਿਰੁੱਧ ਰੋਸ ਮੁਜਾਹਰੇ ਵੀ ਕਰਨ ਲਈ ਮਜ਼ਬੂਰ ਹੋਣਗੇ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਵਿਕਰਮਜੀਤ ਸਿੰਘ, ਬੂਟਾ ਸਿੰਘ, ਗੁਰਪ੍ਰਰੀਤ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਨਿਰਮਲ ਸਿੰਘ, ਭਗਵੰਤ ਸਿੰਘ, ਨਵਪ੍ਰਰੀਤ ਸਿੰਘ, ਤੇਜਿੰਦਰ ਸਿੰਘ ਤੋਂ ਇਲਾਵਾ ਵੱਡੀ ਮਹਿਲਾਂ ਕਰਮਚਾਰੀ ਵੀ ਹਾਜ਼ਰ ਸਨ।