Giani Raghbir Singh: ਪੰਥ ਨੂੰ ਖਤਰਾ! ਗਿਆਨੀ ਰਘਬੀਰ ਸਿੰਘ ਨੇ ਕੀਤਾ ਖਬਰਦਾਰ
Giani Raghbir Singh: ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ ਰਹੀ ਹੈ। ਅਕਾਲੀ ਦਲ ਦੇ ਲੀਡਰ ਅਸਤੀਫੇ ਦੇ ਰਹੇ

Giani Raghbir Singh: ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ ਰਹੀ ਹੈ। ਅਕਾਲੀ ਦਲ ਦੇ ਲੀਡਰ ਅਸਤੀਫੇ ਦੇ ਰਹੇ ਹਨ। ਅਜਿਹੇ ਸਭ ਵਿਚਾਲੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਥਕ ਨੂੰ ਖਬਰਦਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸਾਡੀਆਂ ਸੰਸਥਾਵਾਂ ਦੇ ਹਿੱਤ ਵਿੱਚ ਨਹੀਂ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਧਾਰਮਿਕ ਸਥਾਨਾਂ, ਅਹੁਦਿਆਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ। ਅੰਤਰਿੰਗ ਕਮੇਟੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸਾਡੀਆਂ ਸੰਸਥਾਵਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੂੰ ਦੋ ਦਿਨ ਪਹਿਲਾਂ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਸੀ।
ਉਨ੍ਹਾਂ ਦਾ ਇਹ ਬਿਆਨ ਇਸ ਸੰਦਰਭ ਵਿੱਚ ਸਾਹਮਣੇ ਆਇਆ ਹੈ ਕਿ ਇਸ ਵੇਲੇ ਸਿੱਖ ਜਥੇਬੰਦੀਆਂ ਵੱਲੋਂ ਅੰਤਰਿੰਗ ਕਮੇਟੀ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਈ ਅਕਾਲੀ ਆਗੂਆਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ। ਬੀਤੀ ਰਾਤ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਈ।
ਉਨ੍ਹਾਂ ਕਿਹਾ ਕਿ ਜੋ ਸਿੱਖ ਪਰੰਪਰਾਵਾਂ ਨੂੰ ਸਮਝਦੇ ਹਨ ਤੇ ਸਿੱਖ ਸੰਸਥਾਵਾਂ ਦਾ ਮਾਣ ਸਨਮਾਨ ਕਰਦੇ ਹਨ, ਉਨ੍ਹਾਂ ਦੇ ਮਨਾਂ ਵਿੱਚ ਅਜਿਹੀ ਸਥਿਤੀ ਵਿੱਚ ਰੋਸ ਆਉਣਾ ਸੁਭਾਵਿਕ ਹੈ। ਹਰ ਇੱਕ ਸਿੱਖ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਵੱਲ ਦੇਖਦਾ ਹੈ ਤੇ ਉਨ੍ਹਾਂ ਦੇ ਆਦੇਸ਼-ਸੰਦੇਸ਼ ਸਿਰ ਮੱਥੇ ਪ੍ਰਵਾਨ ਕਰਦਾ ਹੈ ਪਰ ਜਦੋਂ ਇਨ੍ਹਾਂ ਸੰਸਥਾਵਾਂ ਤੇ ਅਹੁਦਿਆਂ ਦੇ ਮਾਨ ਸਨਮਾਨ ਨੂੰ ਢਾਹ ਲੱਗਦੀ ਹੈ ਤਾਂ ਰੋਸ ਦਾ ਪ੍ਰਗਟਾਵਾ ਸੁਭਾਵਕ ਹੈ।
ਉਧਰ, ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਦੀ ਰਾਖੀ ਲਈ ਤੇ ਸਰਮਾਏਦਾਰਾਂ ਦੀਆਂ ਵਲਗਣਾਂ ਵਿੱਚੋਂ ਬਾਹਰ ਕੱਢਣ ਲਈ ਕਾਫ਼ਲਾ ਬਣਾ ਕੇ ਚੱਲਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 7 ਮਾਰਚ ਸਿੱਖ ਕੌਮ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਤੇ ਦੋ ਹੋਰ ਜਥੇਦਾਰਾਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕੁਝ ਲੋਕਾਂ ਕਰਕੇ, ਅਕਾਲੀ ਦਲ ਪਤਨ ਵੱਲ ਵਧ ਰਿਹਾ ਹੈ। ਸੁਖਬੀਰ ਬਾਦਲ ਤੇ ਅਕਾਲੀ ਆਗੂਆਂ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਨਿੱਜੀ ਅਤੇ ਸੱਤਾ ਦੀਆਂ ਲਾਲਸਾਵਾਂ ਕਾਰਨ ਹੋ ਰਿਹਾ ਹੈ। ਸੱਤਾ ਲਈ ਜਥੇਦਾਰਾਂ ਦੀਆਂ ਕੁਰਬਾਨੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਦਾਰਾਂ ਦੀ ਨਿਯੁਕਤੀ ਪੂਰੀ ਪ੍ਰਕਿਰਿਆ ਅਨੁਸਾਰ ਹੋਣੀ ਚਾਹੀਦੀ ਹੈ। ਜੇ ਅਕਾਲ ਤਖ਼ਤ ਦੇ 2 ਦਸੰਬਰ ਦੇ ਹੁਕਮ ਨੂੰ ਲਾਗੂ ਕੀਤਾ ਜਾਂਦਾ ਤਾਂ ਅੱਜ ਅਕਾਲੀ ਦਲ ਦੀ ਸਥਿਤੀ ਵੱਖਰੀ ਹੁੰਦੀ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਤੋਂ ਸਰਟੀਫਿਕੇਟ ਲੈਣਾ ਚਾਹੀਦਾ ਸੀ ਤਾਂ ਜੋ ਬਾਅਦ ਵਿੱਚ ਕੋਈ ਸਵਾਲ ਨਾ ਉੱਠੇ।






















