ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕੇਂਦਰੀ ਤੋਂ ਉਮੀਦਵਾਰ ਪ੍ਰਿਤਪਾਲ ਸਿੰਘ ਪਾਲੀ ਵੱਲੋਂ ਕਥਿਤ ਤੌਰ 'ਤੇ ਬਾਲਮੀਕੀ ਭਾਈਚਾਰੇ ਖਿਲਾਫ ਗਲਤ ਸ਼ਬਦਾਵਲੀ ਵਰਤੇ ਜਾਣ ਦਾ ਦੋਸ਼ ਲਾਉਂਦੇ ਹੋਏ ਵਾਲਮੀਕੀ ਭਾਈਚਾਰੇ ਵੱਲੋਂ ਆਏ ਲੁਧਿਆਣਾ ਦੇ ਭਾਰਤ ਨਗਰ ਚੌਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਪ੍ਰਿਤਪਾਲ ਸਿੰਘ ਪਾਲੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ। ਕਰੀਬ ਦੋ ਘੰਟੇ ਪ੍ਰਦਰਸ਼ਨ ਚਲਤ ਬਾਅਦ ਮੌਕੇ 'ਤੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਕੇਸ ਦਰਜ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਚੁੱਕਿਆ ਗਿਆ।


ਇਸ ਮੌਕੇ ਵਾਲਮੀਕੀ ਭਾਈਚਾਰੇ ਦੇ ਲੀਡਰਾਂ ਨੇ ਦੋਸ਼ ਲਾਇਆ ਕਿ ਪ੍ਰਿਤਪਾਲ ਸਿੰਘ ਪਾਲੀ ਵੱਲੋਂ ਉਨ੍ਹਾਂ ਸਬੰਧੀ ਗਲਤ ਸ਼ਬਦਾਵਲੀ ਵਰਤੀ ਗਈ ਹੈ। ਇਸ ਮਾਮਲੇ ਵਿੱਚ ਕਾਰਵਾਈ ਕੀਤੇ ਜਾਣ ਦੀ ਮੰਗ ਕਰਦਿਆਂ ਉਹ ਪੁਲਿਸ ਦੇ ਉੱਚ ਅਫਸਰਾਂ ਨੂੰ ਵੀ ਮਿਲੇ ਸਨ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਮਜਬੂਰਨ ਉਨ੍ਹਾਂ ਨੂੰ ਇਹ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਏ ਦਿਨ ਕੋਈ ਵੀ ਉਨ੍ਹਾਂ ਦੇ ਭਾਈਚਾਰੇ ਪ੍ਰਤੀ ਗਲਤ ਸ਼ਬਦਾਵਲੀ ਵਰਤ ਲੈਂਦਾ ਹੈ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਹਾਲਾਂਕਿ ਹੁਣ ਉਨ੍ਹਾਂ ਨੂੰ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਜੇਕਰ ਉਸ ਨੂੰ ਗਿਰਫਤਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।


ਇਸ ਮੌਕੇ ਏਡੀਸੀਪੀ ਸਮੀਰ ਵਰਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਅਰਜ਼ੀ ਦੇਣ ਲਈ ਕਿਹਾ ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਜਦਕਿ ਪ੍ਰਿਤਪਾਲ ਸਿੰਘ ਪਾਲੀ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਦੇ ਵੀ ਕਿਸੇ ਧਰਮ ਤੇ ਖਿੱਤੇ ਦੇ ਖ਼ਿਲਾਫ਼ ਨਹੀਂ ਬੋਲੇ ਤੇ ਨਾ ਹੀ ਬੋਲਣਗੇ। ਸਭ ਦਾ ਸਤਿਕਾਰ ਕਰਦੇ ਹਨ।


ਦੱਸ ਦਈਏ ਕਿ ਪ੍ਰਿਤਪਾਲ ਸਿੰਘ ਪਾਲੀ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲੇ ਆਗੂ ਖ਼ਿਲਾਫ਼ ਸਮਰਾਲਾ ਚੌਕ ਵਿਖੇ ਦਿੱਤੇ ਧਰਨੇ ਮੌਕੇ ਇੱਕ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦਾ ਕਲਿਪ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।


ਇਹ ਵੀ ਪੜ੍ਹੋ: Accident At Tikri Border: ਟਿੱਕਰੀ ਬਾਰਡਰ 'ਤੇ ਹਾਦਸੇ ਮਗਰੋਂ ਮੋਦੀ ਸਰਕਾਰ 'ਤੇ ਵਿਰੋਧੀਆਂ ਦੇ ਨਿਸ਼ਾਨੇ, ਪੰਜਾਬ ਦੀਆਂ 5 ਔਰਤਾਂ ਨੂੰ ਟਿੱਪਰ ਨੇ ਕੁਚਲਿਆ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904