Punjab News: ਕਪੂਰਥਲਾ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਦੇ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਚੱਲ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ। ਪਰਿਵਾਰ ਬੇਹੋਸ਼ੀ ਦੀ ਹਾਲਤ ਵਿੱਚ ਜਸਕਰਨਜੀਤ ਸਿੰਘ ਨੂੰ ਹਸਪਤਾਲ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 



ਡਿਪ੍ਰੈਸ਼ਨ 'ਚ ਚੱਲ ਰਿਹਾ ਸੀ ਜਸਕਰਨਜੀਤ ਸਿੰਘ
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਸਕਰਨਜੀਤ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਪਿਤਾ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਸਨ, ਜਦਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਜਸਕਰਨਜੀਤ ਸਿੰਘ ਨੂੰ ਪੁਲਿਸ ਦੀ ਨੌਕਰੀ ਮਿਲੀ ਸੀ। ਜਸਕਰਨਜੀਤ ਨੂੰ ਕਰੀਬ 8 ਮਹੀਨੇ ਪਹਿਲਾਂ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੀ ਉਹ ਡਿਪ੍ਰੈਸ਼ਨ 'ਚ ਰਹਿੰਦਾ ਸੀ।


ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ


ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ ਜਦੋਂ ਮਕਾਨ 'ਚ ਰਹਿੰਦੇ ਕਿਰਾਏਦਾਰਾਂ ਨੇ ਘਰ ਦੇ ਬਾਹਰ ਗਲੀ 'ਚ ਬਾਈਕ ਬਾਰੇ ਪੁੱਛਣ ਲਈ ਜਸਕਰਨ ਦਾ ਦਰਵਾਜ਼ਾ ਖੜ੍ਹਕਾਇਆ ਤਾਂ ਕੋਈ ਆਵਾਜ਼ ਨਹੀਂ ਆਈ। ਕਿਰਾਏਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਕਪੂਰਥਲਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਭੈਣ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ