Punjab News: ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਤੋਂ ਇੱਕ ਵਾਰ ਫਿਰ ਨਵੀਂ ਲਹਿਰ ਆਉਣ ਦਾ ਖ਼ਤਰਾ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਹੁਣ ਤੱਕ ਓਮੀਕਰੋਨ ਵੇਰੀਐਂਟ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਪੰਜਾਬ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਕੋਵਿਡ-19 ਦੇ ਪਾਏ ਜਾ ਰਹੇ ਕੇਸਾਂ ਵਿੱਚ ਸਿਰਫ਼ ਡੈਲਟਾ ਵੇਰੀਐਂਟ ਹੀ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ Omicron ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।


ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਡੈਲਟਾ ਤੋਂ ਇਲਾਵਾ ਕੋਈ ਨਵਾਂ ਵੈਰੀਐਂਟ ਨਹੀਂ ਮਿਲਿਆ। ਰਿਪੋਰਟ 'ਚ ਕਿਹਾ ਗਿਆ ਹੈ ਕਿ ਹੁਣ ਤੱਕ ਸਿਰਫ ਡੈਲਟਾ ਵੇਰੀਐਂਟ ਦੇ ਹੀ ਮਾਮਲੇ ਮਿਲ ਰਹੇ ਹਨ। ਕੋਈ ਨਵਾਂ ਵੇਰੀਐਂਟ ਸਾਹਮਣੇ ਨਹੀਂ ਆਇਆ। ਫਿਲਹਾਲ ਘਬਰਾਉਣ ਦੀ ਲੋੜ ਨਹੀਂ ਹੈ।


ਹਾਲਾਂਕਿ ਪਟਿਆਲਾ ਮੈਡੀਕਲ ਕਾਲਜ ਵੱਲੋਂ ਨਵੇਂ ਸੈਂਪਲ ਟੈਸਟ ਕੀਤੇ ਜਾ ਰਹੇ ਹਨ। ਮੈਡੀਕਲ ਕਾਲਜ ਨਾਲ ਜੁੜੇ ਡਾਕਟਰ ਰੁਪਿੰਦਰ ਨੇ ਕਿਹਾ ਕਿ ਹੁਣ ਤੱਕ ਸਾਡੇ ਕੋਲ ਡੇਲਟਾ ਵੇਰੀਐਂਟ ਦੇ ਹੀ ਕੇਸ ਆਏ ਹਨ। ਨਵੇਂ ਬੈਚ ਦੀ ਜਾਂਚ ਕੀਤੀ ਗਈ ਹੈ ਤੇ ਉਨ੍ਹਾਂ ਦੀ ਰਿਪੋਰਟ ਦੋ-ਤਿੰਨ ਦਿਨਾਂ ਵਿੱਚ ਆਉਣ ਦੀ ਉਮੀਦ ਹੈ।


ਪੰਜਾਬ ਸਰਕਾਰ ਨੇ ਜਾਰੀ ਕੀਤਾ ਅਲਰਟ


ਪੰਜਾਬ ਦੇ ਸਿਹਤ ਵਿਭਾਗ ਨੇ Omicron ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਮੰਨਿਆ ਹੈ ਕਿ ਓਮੀਕਰੋਨ ਵੇਰੀਐਂਟ 'ਚ ਜ਼ਿਆਦਾ ਮਿਊਟੈਂਟਸ ਹੋਣ ਕਾਰਨ ਇਹ ਡੈਲਟ ਵੇਰੀਐਂਟ ਤੋਂ ਜ਼ਿਆਦਾ ਖਤਰਨਾਕ ਸਾਬਤ ਹੋ ਸਕਦਾ ਹੈ।


ਹਾਲਾਂਕਿ ਪੰਜਾਬ ਸਰਕਾਰ ਨੇ ਓਮੀਕਰੋਨ ਵੇਰੀਐਂਟ ਨੂੰ ਲੈ ਕੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸੂਬਾ ਸਰਕਾਰ ਵੱਲੋਂ ਹਰ ਰੋਜ਼ ਕੋਰੋਨਾ ਵਾਇਰਸ ਦੇ 40 ਹਜ਼ਾਰ ਟੈਸਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਅਜਿਹੀਆਂ ਰਿਪੋਰਟਾਂ ਆਈਆਂ ਹਨ ਜੋ ਦਾਅਵਾ ਕਰਦੀਆਂ ਹਨ ਕਿ Omicron ਵੇਰੀਐਂਟ ਨੂੰ ਦੁਨੀਆ ਦੇ ਕਈ ਹਿੱਸਿਆਂ ਵਿੱਚ ਤੀਜੀ ਲਹਿਰ ਦਾ ਖ਼ਤਰਾ ਹੈ।



ਇਹ ਵੀ ਪੜ੍ਹੋ: Farmers Protest: ਦਿੱਲੀ ਦੀਆਂ ਹੱਦਾਂ 'ਤੇ ਹਿੱਲਜੁੱਲ, ਪੰਜਾਬ ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੀਆਂ ਵੱਖੋ-ਵੱਖ ਮੀਟਿੰਗਾਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904