ਬਰਖ਼ਾਸਤ ਮੰਤਰੀ ਡਾ.ਵਿਜੇ ਸਿੰਗਲਾ ਨੇ ਹੁਣ ਹਾਈਕੋਰਟ ਵਿੱਚ ਪਾਈ ਜ਼ਮਾਨਤ ਪਟੀਸ਼ਨ
Punjab News: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਗਏ ਅਤੇ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਵਿਜੇ ਸਿੰਗਲਾ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
Punjab News: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਗਏ ਅਤੇ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਵਿਜੇ ਸਿੰਗਲਾ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਜਾਣਕਾਰੀ ਅਨੁਸਾਰ ਵਿਜੇ ਸਿੰਗਲਾ ਨੇ ਹਾਈਕੋਰਟ ਵਿੱਚ ਜ਼ਮਾਨਤ ਅਰਜ਼ੀ ਪਾਈ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਹਨਾਂ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਹਨਾਂ ਨੂੰ ਫਸਾਉਣ ਦੀ ਸਾਜਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਜਾਂਚ ਵਿੱਚ ਪੂਰੀ ਤਰ੍ਹਾਂ ਨਾਲ ਸਹਿਯੋਗ ਦੇਣ ਅਤੇ ਆਪਣੇ ਸਮਾਜ ਸੇਵਾ ਦੇ ਕੰਮਾਂ ਦਾ ਜਿਕਰ ਕਰਦੇ ਹੋਏ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ਤੇ ਹਾਈਕੋਰਟ ਵਿੱਚ ਜਲਦ ਸੁਣਵਾਈ ਹੋ ਸਕਦੀ ਹੈ।
ਪਹਿਲਾਂ ਮੋਹਾਲੀ ਕੋਰਟ ਨੇ ਖਾਰਜ ਕੀਤੀ ਸੀ ਅਰਜ਼ੀ
ਇਸ ਤੋਂ ਪਹਿਲਾਂ ਮੋਹਾਲੀ ਕੋਰਟ ਵੱਲੋਂ ਝਟਕਾ ਦਿੰਦੇ ਹੋਏ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਭ੍ਰਿਸ਼ਟਾਚਾਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਜੇ ਸਿੰਗਲਾ ਵੱਲੋਂ ਰੈਗੂਲਰ ਬੇਲ ਲਈ ਅਰਜ਼ੀ ਲਾਈ ਗਈ ਸੀ ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਸੀ।
24 ਜੂਨ ਤੱਕ ਨਿਆਇਕ ਹਿਰਾਸਤ 'ਤੇ ਹੈ ਸਿੰਗਲਾ
10 ਜੂਨ ਨੂੰ ਵਿਜੇ ਸਿੰਗਲਾ ਨੂੰ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ ਸੀ। ਇਸ ਵੇਲੇ ਵਿਜੈ ਸਿੰਗਲਾ ਰੋਪੜ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।