Punjab News: ਭਾਰਤ-ਪਾਕਿ ਸਰਹੱਦ 'ਤੇ ਫਿਰ ਪਹੁੰਚਿਆ ਡ੍ਰੋਨ, ਬੀਐਸਐਫ ਵੱਲੋਂ ਤਾਬੜਤੋੜ ਫਾਇਰਿੰਗ
Punjab News: ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਲਗਾਤਾਰ ਡ੍ਰੋਨ ਦੀ ਮੂਵਮੈਂਟ ਜਾਰੀ ਹੈ। ਪਾਕਿਸਤਾਨ ਵਿੱਚ ਬੈਠੇ ਤਸਕਰ ਆਪਣੇ ਨਾਪਾਕ ਕੋਸ਼ਿਸ਼ਾਂ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਹਨ।
Punjab News: ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਲਗਾਤਾਰ ਡ੍ਰੋਨ ਦੀ ਮੂਵਮੈਂਟ ਜਾਰੀ ਹੈ। ਪਾਕਿਸਤਾਨ ਵਿੱਚ ਬੈਠੇ ਤਸਕਰ ਆਪਣੇ ਨਾਪਾਕ ਕੋਸ਼ਿਸ਼ਾਂ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਹਨ। ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਪੈਂਦੇ ਪਿੰਡ ਮੁਹੰਮਦ ਅਮੀਰਾਂ, ਮੁੰਬੇ ਕੇ ਇਲਾਕੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੀ ਤਾਰਬੰਦੀ ਨੇੜੇ ਅੱਜ ਫਿਰ ਡ੍ਰੋਨ ਦੀ ਅਵਾਜ਼ ਸੁਣਾਈ ਦਿੱਤੀ।
ਇਸ ਤੋਂ ਬਾਅਦ ਬੀਐਸਐਫ਼ ਨੇ ਫ਼ਾਇਰਿੰਗ ਕੀਤੀ ਹੈ। ਹਾਲਾਂਕਿ ਮੌਕੇ ਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਤਾਂ ਬੀਐਸਐਫ ਤੇ ਪੁਲਿਸ ਵੱਲੋਂ ਸਾਂਝੇ ਤੌਰ ਤੇ ਸਬੰਧਤ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਫਾਜ਼ਿਲਕਾ ਦੀ ਡੀਐਸਪੀ ਸੁਬੇਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਐਸਐਫ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਸਰਹੱਦ ਤੇ ਡ੍ਰੋਨ ਦੀ ਮੂਵਮੈਂਟ ਨਜ਼ਰ ਆਈ ਹੈ। ਇਸ ਮੌਕੇ ਤੇ ਪਹੁੰਚ ਕੇ ਸਰਚ ਅਪ੍ਰੇਸ਼ਨ ਚਲਾਇਆ ਗਿਆ ਹੈ।
ਦੋ ਨਸ਼ਾ ਤਸਕਰਾਂ ਨੂੰ 10 ਕਿੱਲੋ ਹੈਰੋਇਨ ਤੇ ਅਸਲੇ ਸਮੇਤ ਗ੍ਰਿਫ਼ਤਾਰ
ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਦੋ ਨਸ਼ਾ ਤਸਕਰਾਂ ਨੂੰ 10 ਕਿੱਲੋ ਹੈਰੋਇਨ ਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮਣ ਜ਼ਿਲ੍ਹਾ ਗੁਰਦਾਸਪੁਰ ਤੇ ਸਰਵਣ ਸਿੰਘ ਉਰਫ਼ ਸਾਬਾ ਵਾਸੀ ਸ਼ਾਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਪੁਲਿਸ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਤੇ 180 ਕਾਰਤੂਸ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਨੇ ਤਿੰਨ ਦਿਨ ਪਹਿਲਾਂ ਦੋ ਜਣਿਆਂ ਨੂੰ 10 ਕਿੱਲੋ ਹੈਰੋਇਨ ਤੇ ਡਰੋਨ ਸਣੇ ਗ੍ਰਿਫ਼ਤਾਰ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਨੇੜੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਸੀ।
ਦੋਵੇਂ ਨਸ਼ਾ ਤਸਕਰਾਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਸਰਹੱਦੀ ਚੌਕੀ (ਬੀਓਪੀ) ਚੌਂਤਰਾ (ਦੋਰਾਂਗਲਾ, ਗੁਰਦਾਸਪੁਰ) ਵਿਖੇ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਗਈ ਨਸ਼ੇ ਤੇ ਹਥਿਆਰਾਂ ਦੀ ਖੇਪ ਬਰਾਮਦ ਕਰ ਕੇ ਪੈਦਲ ਆਪਣੇ ਘਰ ਜਾ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।