Punjab News : ਪੰਜਾਬ ਤੇ ਕੇਂਦਰ ਸਰਕਾਰ ਦੀ ਸਖਤੀ ਦੇ ਬਾਵਜੂਦ ਨਸ਼ਿਆਂ ਦੀ ਤਸਕਰੀ ਨਹੀਂ ਰੁਕ ਰਹੀ। ਪਾਕਿਸਤਾਨ ਵਾਲੇ ਪਾਸਿਓਂ ਲਗਾਤਾਰ ਡ੍ਰੋਨਾਂ ਨਾਲ ਨਸ਼ੇ ਦੀ ਸਪਲਾਈ ਹੋ ਰਹੀ ਹੈ। ਪੰਜਾਬ ਵਿੱਚ ਕਿੰਨਾ ਨਸ਼ਾ ਸਪਲਾਈ ਹੋ ਰਿਹਾ ਹੈ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਹਫ਼ਤੇ ਦੇ ਅੰਦਰ-ਅੰਦਰ 11.56 ਕਿੱਲੋ ਹੈਰੋਇਨ ਤੇ 13.51 ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਐਨਡੀਪੀਐਸ ਐਕਟ ਤਹਿਤ 33 ਵਪਾਰਕ ਮਾਮਲਿਆਂ ਸਣੇ 271 ਕੇਸ ਦਰਜ ਕਰ ਕੇ 353 ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਂਝ ਇਹ ਨਸ਼ਾ ਸਿਰਫ ਉਹ ਹੈ ਜੋ ਪੁਲਿਸ ਦੇ ਹੱਥ ਲੱਗ ਗਿਆ, ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਸ਼ਰੇਆਮ ਨਸ਼ਾ ਵਿਕਣ ਦੀਆਂ ਖਬਰਾਂ ਆਉਂਦੀਆਂ ਰਹਿੰਦਿਆਂ ਹਨ।

ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿੱਲੋ ਹੈਰੋਇਨ, 13.51 ਕਿੱਲੋ ਅਫੀਮ, 900 ਗ੍ਰਾਮ ਗਾਂਜਾ, ਅੱਠ ਕੁਇੰਟਲ ਭੁੱਕੀ, 88014 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕਿਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।


ਇਹ ਵੀ ਪੜ੍ਹੋ : Atta Dal Scheme : ਘਰ-ਘਰ ਆਟਾ-ਦਾਲ ਸਕੀਮ ਲਈ ਲੋਕਾਂ ਨੂੰ ਹੋਰ ਕਰਨਾ ਪਵੇਗਾ ਇੰਤਜ਼ਾਰ , ਭਗਵੰਤ ਮਾਨ ਸਰਕਾਰ ਨੇ ਵਾਪਸ ਲਈ ਸਕੀਮ

ਉਨ੍ਹਾਂ ਕਿਹਾ ਕਿ ਇਸ ਹਫ਼ਤੇ ’ਚ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਰੋਕਣ ਲਈ ਕਾਫੀ ਸਰਗਰਮ ਹੈ। ਪੰਜਾਬ ਸਰਕਾਰ ਦੀਆਂ ਨਸ਼ਿਆਂ ਖਿਲਾਫ ਕਾਰਵਾਈ ਦੀਆਂ ਸਖਤ ਹਦਾਇਤਾਂ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।