ਪੜਚੋਲ ਕਰੋ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

ਭਲਕੇ ਕਿਸਾਨਾਂ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਜੇਕਰ ਤੁਸੀਂ ਸਰਕਾਰੀ ਬੱਸ 'ਚ ਸਫਰ ਕਰਨ ਬਾਰੇ ਸੋਚ ਰਹੇ ਤਾਂ ਕੱਲ੍ਹ ਘਰ ਤੋਂ ਸੋਚ ਸਮਝ ਕੇ ਨਿਕਲੋ। ਕਿਉਂਕਿ ਪਨਬਸ-ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਹਮਾਇਤ

Punjab Bandh: ਭਲਕੇ ਘਰ ਤੋਂ ਸੋਚ ਸਮਝ ਕੇ ਨਿਕਲਣਾ। ਜੀ ਹਾਂ ਜੇਕਰ ਤੁਸੀਂ ਕਿਤੇ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਕਿਸਾਨਾਂ ਵੱਲੋਂ ਦਿੱਤੀ ਗਈ 30 ਤਾਰੀਖ਼ ਦੀ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਪਨਬਸ ਅਤੇ ਪੀ. ਆਰ. ਟੀ. ਸੀ. (PRTC) ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਭਲਕੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸੜਕਾਂ 'ਤੇ ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਨਹੀਂ ਦੌੜਨਗੀਆਂ।  

ਹੋਰ ਪੜ੍ਹੋ : Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ

30 ਦਸੰਬਰ ਨੂੰ ਬੰਦ ਦੀ ਕਾਲ

ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਬੰਦ ਦੀ ਕਾਲ ਨੂੰ ਲੈ ਕੇ ਪਨਬਸ-ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮਾਂ ਨੇ ਦਿੱਤੀ ਕਿਸਾਨਾਂ ਨੂੰ ਹਮਾਇਤ ਦਿੰਦੇ ਭਲਕੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਪੂਰਨ ਤੌਰ 'ਤੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। 

ਇੰਨੇ ਘੰਟੇ ਰਹਿਣਗੀਆਂ ਬੰਦ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਯੂਨੀਅਨ ਦੇ ਸੀਨੀਅਰ ਉੱਪ ਪ੍ਰਧਾਨ ਬਲਜਿੰਦਰ ਸਿੰਘ ਅਤੇ ਕਨਵੀਨਰ ਬਚਿੱਤਰ ਸਿੰਘ ਨਹੀਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੇ ਇਕ ਬੈਠਕ ਕਰਕੇ ਫ਼ੈਸਲਾ ਲਿਆ ਹੈ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ ਦੇ ਪੰਜਾਬ ਬੰਦ ਵਿੱਚ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਬੱਸਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰੇ 2 ਵਜੇ ਤੱਕ ਪੂਰਨ ਤੌਰ 'ਤੇ ਬੰਦ ਰਹਿਣਗੀਆਂ।

ਕਿਸਾਨਾਂ ਨਾਲ ਖੜ੍ਹੇ

ਉਨ੍ਹਾਂ ਦਾ ਕਹਿਣਾ ਹੈ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਸੰਗਠਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫ਼ੈਸਲਾ ਲਿਆ ਹੈ, ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਦਿਨ-ਬ-ਦਿਨ ਕਰਜ਼ ਦੇ ਬੋਝ ਹੇਠ ਦੱਬ ਰਹੇ ਕਿਸਾਨ ਨੂੰ ਬਚਾਉਣਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ  30 ਦਸੰਬਰ ਨੂੰ ਬੱਸਾਂ ਨਹੀਂ ਚੱਲਣਗੀਆਂ ਅਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਸੰਗਠਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।

ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ ਬੰਦ

ਦੱਸ ਦੇਈਏ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਅਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫ਼ਿਰਾਂ ਅਤੇ ਵਿਆਹ ਸਮਾਰੋਹਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।

ਪੀ. ਆਰ. ਟੀ. ਸੀ. ਪੰਜਾਬ ਅਤੇ ਹੋਰ ਸੂਬਿਆਂ ਵਿੱਚ 577 ਰੂਟਾਂ 'ਤੇ ਬੱਸਾਂ ਚਲਾਉਂਦੀ ਹੈ, ਜਿਸ ਦਾ ਅਸਰ ਇਸ ਸਮੇਂ ਦੌਰਾਨ ਹੋਵੇਗਾ। ਇਹ ਬੱਸਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਨੂੰ ਕਵਰ ਕਰਦੀਆਂ ਹਨ। ਪੀ. ਆਰ. ਟੀ. ਸੀ. ਦੇ ਨੌਂ ਡਿਪੂ ਹਨ। ਇਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ। ਵਿਭਾਗ ਵਿੱਚ ਕੁੱਲ੍ਹ ਮਿਲਾ ਕੇ ਤਿੰਨ ਹਜ਼ਾਰ ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget