ਪੜਚੋਲ ਕਰੋ

Punjab News: ਪੰਜਾਬ ਬੰਦ ਦੌਰਾਨ ਸੜਕਾਂ ਸਣੇ ਰੇਲਾਂ ਵੀ ਹੋਣਗੀਆਂ ਜਾਮ, ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਬੰਦ ਤੇ ਖੁੱਲ੍ਹਾ ?

Punjab News: ਕਿਸਾਨਾਂ ਵੱਲੋਂ 30 ਦਸੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਖ਼ੁਦ ਮੰਡੀ ਵਿੱਚ ਜਾ ਕੇ ਦੁਕਾਨਦਾਰਾਂ

Punjab News: ਕਿਸਾਨਾਂ ਵੱਲੋਂ 30 ਦਸੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਖ਼ੁਦ ਮੰਡੀ ਵਿੱਚ ਜਾ ਕੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹ ਵਾਲੇ ਵਾਹਨ, ਅਹਿਮ ਇੰਟਰਵਿਊ ਲਈ ਜਾਂ ਹਵਾਈ ਅੱਡੇ 'ਤੇ ਵਿਦੇਸ਼ ਜਾਣ ਲਈ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ ਹੈ। ਬੰਦ ਦੌਰਾਨ ਇਨ੍ਹਾਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਪੰਜਾਬ ਬੰਦ ਦੀ ਜਾਣਕਾਰੀ ਦੇਣ ਵਾਲੇ ਪੋਸਟਰ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕਾਂ ਅਤੇ ਰੇਲਾਂ ਵੀ ਜਾਮ ਕੀਤੀਆਂ ਜਾਣਗੀਆਂ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਕਾਰੋਬਾਰ ਬੰਦ ਕਰਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਇਸ ਬੰਦ ਦੌਰਾਨ ਰੇਲ ਆਵਾਜਾਈ ਵੀ ਪੂਰੀ ਤਰ੍ਹਾਂ ਬੰਦ ਰਹੇਗੀ। ਬੰਦ ਨੂੰ ਪੂਰਨ ਤੌਰ ’ਤੇ ਸਫ਼ਲ ਬਣਾਉਣ ਲਈ ਕਿਸਾਨ ਖ਼ੁਦ ਸੜਕਾਂ ’ਤੇ ਉਤਰਨਗੇ। ਇਸ ਲਈ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫ਼ਤਰ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਦੂਜੇ ਪਾਸੇ ਮਿੰਨੀ ਬੱਸ ਅਪਰੇਟਰਜ਼ ਐਸੋਸੀਏਸ਼ਨ ਪੰਜਾਬ ਨੇ ਵੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਿੰਨੀ ਬੱਸ ਅਪਰੇਟਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਅਤੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜ ਰਹੀਆਂ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਜੋ ਫੈਸਲਾ ਲਿਆ ਹੈ, ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਕਰਜ਼ੇ ਦਾ ਬੋਝ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਬੋਝ ਹੇਠ ਦੱਬੇ ਕਿਸਾਨ ਨੂੰ ਬਚਾਉਣ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੋਈ ਵੀ ਬੱਸ ਨਹੀਂ ਚੱਲੇਗੀ ਅਤੇ ਆਮ ਲੋਕਾਂ ਨੂੰ ਵੀ ਇਸ ਦਿਨ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਾ ਚਾਹੀਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget