Punjab News : ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।



ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਹਨਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਹਨਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।  

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ।


ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।  


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ