Punjab News: ਬਰਨਾਲਾ ’ਚ ਤੜਕ ਸਵੇਰੇ ਚੱਲੀਆਂ ਗੋਲੀਆਂ, ਪੁਲਿਸ ਦਾ ਵੱਡਾ ਐਕਸ਼ਨ! ਨਸ਼ਾ ਤਸਕਰਾਂ ਦਾ ਕੀਤਾ ਐਨਕਾਊਂਟਰ
ਬਰਨਾਲਾ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕਰਨ 'ਤੇ ਉਸ ਵਿੱਚ ਇੱਕ ਗੈਂਗਸਟਰ ਤੇ ਸਮਗਲਰ ਵੀਰਭੱਦਰ ਸਿੰਘ ਜ਼ਖਮੀ ਹੋ ਗਿਆ ਤੇ ਦੂਸਰਾ ਉਸਦਾ ਸਾਥੀ ਕੇਵਲ ਬਰਨਾਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

Barnala News: ਬਰਨਾਲਾ ਤੜਕਸਾਰ ਗੋਲੀਆਂ ਦੀਆਂ ਆਵਾਜ਼ਾਂ ਦੇ ਨਾਲ ਦਹਿਲ ਗਿਆ। ਅੱਜ ਸਵੇਰੇ-ਸਵੇੇਰੇ ਬਰਨਾਲਾ-ਮਾਨਸਾ ਰੋਡ ’ਤੇ ਦੋ ਨਸ਼ਾ ਤਸਕਰ ਇੱਕ ਕਾਲੇ ਰੰਗ ਦੀ ਵਰਨਾ ਗੱਡੀ ਵਿੱਚ ਸਵਾਰ ਹੋ ਕੇ ਜਦੋਂ ਬਰਨਾਲਾ ਵੱਲ ਨੂੰ ਆ ਰਹੇ ਸਨ ਤਾਂ ਉਹਨਾਂ ਨੂੰ ਬਰਨਾਲਾ ਰੋਡ ’ਤੇ ਜਦੋਂ ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ। ਤਾਂ ਉਹ ਘਰਬਾ ਗਏ ਅਤੇ ਉਨ੍ਹਾਂ ਨੇ ਪੁਲਿਸ ਪਾਰਟੀ ਉੱਤੇ ਫ਼ਾਇਰਿੰਗ ਕਰ ਦਿੱਤੀ ਗਈ।
ਪੁਲਿਸ ਵੱਲੋਂ ਜਵਾਬੀ ਕਰਵਾਈ ਦੌਰਾਨ ਇੱਕ ਮੁਲਜ਼ਮ ਹੋਇਆ ਜ਼ਖਮੀ
ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਇੱਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਜਿਸ ਨੂੰ ਬਾਅਦ ਦੇ ਵਿੱਚ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਦੋਂ ਕਿ ਦੂਸਰੇ ਨਸ਼ਾ ਤਸਕਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਇੱਕ ਉੱਤੇ ਪਹਿਲਾਂ ਹੀ NDPS ਦਾ ਮਾਮਲਾ ਦਰਜ
ਦੋਵੇ ਨਸ਼ਾ ਤਸਕਰਾਂ ਦੀ ਪਛਾਣ ਕੇਵਲ ਸਿੰਘ ਤੇ ਵੀਰਭੱਦਰ ਉਰਫ਼ ਕਾਲੂ ਵਜੋਂ ਹੋਈ ਜੋ ਕਿ ਬਰਨਾਲਾ ਦੇ ਹੀ ਰਹਿਣ ਵਾਲੇ ਸਨ। ਕਾਲੂ ਖਿਲਾਫ਼ ਪਹਿਲਾ ਵੀ ਐਨਡੀਪੀਐਸ ਤਹਿਤ ਮਾਮਲੇ ਦਰਜ ਹਨ।
ਦੱਸ ਦਈਏ ਕੀ ਨਸ਼ਾ ਤਸਕਰਾਂ ਦੀ ਗੱਡੀ ਵਿੱਚ ਨਸ਼ੀਲੇ ਕੈਪਸੂਲਾਂ ਨਾਲ ਭਰਿਆ ਹੋਇਆ ਇੱਕ ਬੈਗ ਸੀ ਅਤੇ ਹੋਰ ਵੀ ਨਸ਼ੀਲੇ ਪਦਾਰਥ ਸਨ। ਇਸ ਤੋਂ ਇਲਾਵ ਇੱਕ ਪਿਸਟਲ ਤੇ ਰਿਵਾਲਵਰ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















