Punjab News: ED ਦੀ ਵੱਡੀ ਕਾਰਵਾਈ, ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ
Punjab News: ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ। ਹੁਣ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
Bharat Bhushan Ashu arrested: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਪਹਿਲਾਂ ਜਲੰਧਰ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਤੋਂ ਈਡੀ ਦੀ ਟੀਮ ਤੋਂ ਪੁੱਛਗਿੱਛ ਕੀਤੀ ਗਈ । ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਿਸੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ।
ਮਾਮਲੇ ਦੀ ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਸੇ ਕੇਸ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ED ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ। ਹੁਣ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ