Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਮੁਹਾਲੀ ਦੇ ਸਰਕਾਰੀ ਸਕੂਲ ਦਾ ਕੀਤਾ ਦੌਰਾ...ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਖਿਲਾਫ਼ ਲਏ ਸਖਤ ਐਕਸ਼ਨ
Punjab news: ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ।
Punjab government school: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਕਿ ਅਕਸਰ ਹੀ ਸਰਕਾਰੀ ਸਕੂਲਾਂ ਦਾ ਦੌਰਾ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ। ਪੰਜਾਬ ਦੇ ਸਕੂਲਾਂ 'ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗੁੱਸੇ 'ਚ ਆ ਗਏ। ਮੰਗਲਵਾਰ ਨੂੰ ਜ਼ਿਲ੍ਹਾ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ। ਦਰਅਸਲ ਮੰਤਰੀ ਬੈਂਸ ਐਸਏਐਸ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆ ਦਾ ਅਚਨਚੇਤ ਨਿਰੀਖਣ ਕਰਨ ਆਏ ਸਨ।
ਇਸ ਦੌਰਾਨ ਬੈਂਸ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਬੈਂਸ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਅਲਾਟ ਕੀਤੀਆਂ ਕਿਤਾਬਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ। ਜਾਂਚ ਵਿੱਚ ਸਾਹਮਣੇ ਆਇਆ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ 3500 ਕਿਤਾਬਾਂ ਦੀ ਛਪਾਈ ਨਹੀਂ ਹੋ ਸਕੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲਾਪਰਵਾਹੀ ਲਈ ਡਿਪਟੀ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਮੁਹਾਲੀ ਡਿਪੂ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ (ਡੀ.ਈ.ਓ. ਪ੍ਰਾਇਮਰੀ) ਅਤੇ ਬਲਾਕ ਸਿੱਖਿਆ ਅਫ਼ਸਰ (ਬੀ.ਈ.ਓ.) ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਪੰਜਾਬ ਦੇ ਸਰਕਾਰੀ ਸਕੂਲ 'ਚ ਦਾਖਲ ਕਰਵਾਉਣ ਦਾ ਰੁਝਾਨ ਵਧਿਆ
ਹਾਲ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਸੀ ਕਿ ਪੰਜਾਬ ਦੇ ਸਰਕਾਰੀ ਸਕੂਲ ਮੁੜ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇਣ ਲੱਗੇ ਹਨ। ਲੋਕਾਂ ਅੰਦਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦਾ ਰੁਝਾਨ ਵਧਣ ਲੱਗਾ ਹੈ। ਇਸ ਵਾਰ ਸਰਕਾਰੀ ਸਕੂਲਾਂ ’ਚ 45,000 ਤੋਂ ਵੱਧ ਨਵੇਂ ਦਾਖ਼ਲੇ ਹੋਏ ਹਨ। ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ ਨਤੀਜੇ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਰਹੇ ਹਨ। 'ਆਪ' ਸਰਕਾਰ ਇਸ ਨੂੰ ਸਿੱਖਿਆ ਸੁਧਾਰਾਂ ਦਾ ਕਮਾਲ ਦੱਸ ਰਹੀ ਹੈ।
ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਵਿੱਦਿਅਕ ਸੈਸ਼ਨ ’ਚ 31 ਜਨਵਰੀ ਨੂੰ 27.95 ਲੱਖ ਦਾਖ਼ਲੇ ਸਨ ਜਦੋਂਕਿ ਐਤਕੀਂ ਹੁਣ ਤੱਕ 28.80 ਲੱਖ ਦਾਖ਼ਲੇ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੀਬ 85 ਹਜ਼ਾਰ ਦਾਖ਼ਲੇ ਪਿਛਲੇ ਸਾਲ ਨਾਲੋਂ ਵਧੇ ਹਨ ਤੇ ਦਾਖ਼ਲਿਆਂ ਦਾ ਅੰਕੜਾ ਐਤਕੀਂ 29 ਲੱਖ ਨੂੰ ਛੂਹੇਗਾ। ਉਨ੍ਹਾਂ ਕਿਹਾ ਕਿ ਹਰ ਦਾਖ਼ਲੇ ਨੂੰ ਆਧਾਰ ਕਾਰਡ ਨਾਲ ਜੋੜ ਦਿੱਤਾ ਗਿਆ ਹੈ ਜਦੋਂਕਿ ਪਿਛਲੇ ਸਾਲਾਂ ’ਚ ਦਾਖ਼ਲਿਆਂ ਵਿਚ ਜ਼ਿਆਦਾ ਫਰਜ਼ੀਵਾੜਾ ਹੁੰਦਾ ਰਿਹਾ ਹੈ ਜਿਸ ਨੂੰ ਹੁਣ ਰੋਕਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI