Bhagwant Mann AAP Leader: ਭਗਵੰਤ ਸਿੰਘ ਮਾਨ ਇੱਕ ਭਾਰਤੀ ਸਿਆਸਤਦਾਨ ਅਤੇ ਪੰਜਾਬ ਤੋਂ ਸੰਸਦ ਮੈਂਬਰ ਹਨ। ਉਹ ਆਮ ਆਦਮੀ ਪਾਰਟੀ ਦੇ ਇਕਲੌਤੇ ਅਜਿਹੇ ਆਗੂ ਹਨ, ਜਿਨ੍ਹਾਂ ਨੇ ਲਗਾਤਾਰ ਦੂਜੀ ਵਾਰ ਲੋਕ ਸਭਾ (ਸੰਗਰੂਰ) ਦੀ ਚੋਣ ਜਿੱਤੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਕਾਮੇਡੀਅਨ ਰਹੇ ਹਨ।


ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ (ਆਪ) ਦੇ ਅਜਿਹੇ ਨੇਤਾ ਹਨ, ਜੋ ਜ਼ਮੀਨ ਨਾਲ ਜੁੜੇ ਹੋਏ ਹਨ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਵੱਡੀ ਫੈਨ ਫੋਲੋਇੰਗ ਹੈ। ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਦੇ ਇੱਕ ਪਿੰਡ ਵਿੱਚ ਹੋਇਆ। ਚੋਣ ਹਲਫ਼ਨਾਮੇ ਦੀ ਗੱਲ ਕਰਦਿਆਂ ਦੱਸਿਆ ਗਿਆ ਹੈ ਕਿ ਮਾਨ ਨੇ 12ਵੀਂ ਜਮਾਤ ਪਾਸ ਕੀਤੀ ਹੈ। ਸਾਲ 1992 ਵਿਚ ਉਨ੍ਹਾਂ ਨੇ ਬੀ.ਕਾਮ ਕਰਨ ਲਈ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਚ ਦਾਖਲਾ ਲਿਆ ਪਰ ਪੜ੍ਹਾਈ ਪੂਰੀ ਨਾ ਹੋ ਸਕੀ। ਭਗਵੰਤ ਮਾਨ ਦਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ ਪਰ ਇਹ ਵਿਆਹ ਜ਼ਿਆਦਾ ਦੇਰ ਨਹੀਂ ਚੱਲ ਸਕਿਆ। ਦੋਵੇਂ ਸਾਲ 2015 'ਚ ਵੱਖ ਹੋ ਗਏ। ਦੋਵਾਂ ਦੇ ਦੋ ਬੱਚੇ ਵੀ ਹਨ।


ਆਪਣੇ ਆਪ ਨੂੰ ਪੇਸ਼ੇਵਰ ਕਲਾਕਾਰ ਦੱਸਿਆ


2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਾਨ ਪੀਪਲਜ਼ ਪਾਰਟੀ ਆਫ ਪੰਜਾਬ ਨਾਲ ਜੁੜੇ ਹੋਏ ਸੀ। ਉਸ ਨੇ ਇਸੇ ਪਾਰਟੀ ਵਿੱਚ ਰਹਿੰਦਿਆਂ ਸਾਲ 2012 ਵਿੱਚ ਚੋਣ ਲੜੀ ਸੀ ਪਰ ਹਾਰ ਗਏ ਸੀ। ਹਲਫ਼ਨਾਮੇ (2019) ਮੁਤਾਬਕ, ਉਸ ਵਿਰੁੱਧ ਕੋਈ ਅਪਰਾਧਿਕ ਕੇਸ ਦਰਜ ਨਹੀਂ ਹੈ।


ਭਗਵੰਤ ਸਿੰਘ ਮਾਨ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਉਨ੍ਹਾਂ ਦੀ ਆਮਦਨ ਦਾ ਸਰੋਤ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਮਿਲਣ ਵਾਲਾ ਮਾਣਭੱਤਾ ਹੈ। ਇਸ ਦੇ ਨਾਲ ਹੀ ਕਿਰਾਇਆ ਅਤੇ ਬੈਂਕ ਵਿੱਚ ਜਮ੍ਹਾਂ ਪੂੰਜੀ ਤੋਂ ਵਿਆਜ ਮਿਲਦਾ ਹੈ। ਹਲਫਨਾਮੇ 'ਚ ਉਨ੍ਹਾਂ ਨੇ ਖੁਦ ਨੂੰ ਪ੍ਰੋਫੈਸ਼ਨਲ ਆਰਟਿਸਟ ਦੱਸਿਆ ਹੈ। ਹਲਫ਼ਨਾਮੇ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਸ ਕੋਲ ਕੁੱਲ 1,64,27,274 ਰੁਪਏ ਦੀ ਜਾਇਦਾਦ ਹੈ। ਕਿਸੇ ਕਿਸਮ ਦੀ ਕੋਈ ਦੇਣਦਾਰੀ ਨਹੀਂ ਹੈ। ਉਸ ਕੋਲ 20 ਲੱਖ ਰੁਪਏ ਤੋਂ ਵੱਧ ਕੀਮਤ ਦੀਆਂ ਦੋ ਗੱਡੀਆਂ ਹਨ।



ਇਹ ਵੀ ਪੜ੍ਹੋ: Weather Forecast Today, 29 January 2022: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਜਾਰੀ ਸੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904