(Source: ECI/ABP News)
Punjab News: ਚੋਣ ਕਮਿਸ਼ਨ ਨੇ ਬੁਲਾਈ ਅਹਿਮ ਮੀਟਿੰਗ, ਚੋਣਾਂ ਮੁਲਤਵੀ ਕਰਨ ਦੀ ਮੰਗ 'ਤੇ ਹੋ ਸਕਦੈ ਵਿਚਾਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਚੋਣ ਕਮਿਸ਼ਨ ਨੂੰ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੋਟਾਂ ਛੇ ਦਿਨਾਂ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ।
![Punjab News: ਚੋਣ ਕਮਿਸ਼ਨ ਨੇ ਬੁਲਾਈ ਅਹਿਮ ਮੀਟਿੰਗ, ਚੋਣਾਂ ਮੁਲਤਵੀ ਕਰਨ ਦੀ ਮੰਗ 'ਤੇ ਹੋ ਸਕਦੈ ਵਿਚਾਰ Punjab News: Election Commission convenes important meeting, demand for postponement of elections may be considered Punjab News: ਚੋਣ ਕਮਿਸ਼ਨ ਨੇ ਬੁਲਾਈ ਅਹਿਮ ਮੀਟਿੰਗ, ਚੋਣਾਂ ਮੁਲਤਵੀ ਕਰਨ ਦੀ ਮੰਗ 'ਤੇ ਹੋ ਸਕਦੈ ਵਿਚਾਰ](https://feeds.abplive.com/onecms/images/uploaded-images/2022/01/17/a800875cb5444dad6a920d301bea55d3_original.webp?impolicy=abp_cdn&imwidth=1200&height=675)
Punjab News: ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਨੂੰ ਵੋਟਾਂ ਦੀ ਮਿਤੀ ਇਕ ਹਫ਼ਤਾ ਅੱਗੇ ਵਧਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਚੋਣ ਕਮਿਸ਼ਨ (Election Commission) ਨੇ ਸੋਮਵਾਰ ਨੂੰ ਅਹਿਮ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿਚ ਚੋਣ ਕਮਿਸ਼ਨ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਅੱਗੇ ਵਧਾਉਣ ਦੀ ਮੰਗ ’ਤੇ ਵਿਚਾਰ ਕਰੇਗਾ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਚੋਣ ਕਮਿਸ਼ਨ ਨੂੰ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੋਟਾਂ ਛੇ ਦਿਨਾਂ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ। ਇਸੇ ਤਰ੍ਹਾਂ ਦੀਆਂ ਬੇਨਤੀਆਂ ਭਾਜਪਾ ਅਤੇ ਬਸਪਾ ਸਮੇਤ ਹੋਰ ਪਾਰਟੀਆਂ ਨੇ ਪ੍ਰਸਤਾਵਿਤ ਮਤਦਾਨ ਨੂੰ ਇਕ ਪੜਾਅ ਵਿਚ ਮੁਲਤਵੀ ਕਰਨ ਲਈ ਕੀਤੀਆਂ ਹਨ। ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਹ ਮੰਗ ਕੀਤੀ ਹੈ।
ਦੱਸ ਦੇਈਏ ਕਿ ਰਵਿਦਾਸ ਜੈਅੰਤੀ ਮਨਾਉਣ ਲਈ ਲੱਖਾਂ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜਾਂਦੇ ਹਨ। ਸਿਆਸੀ ਪਾਰਟੀਆਂ ਦਾ ਮੰਨਣਾ ਹੈ ਕਿ ਇਸ ਕਾਰਨ ਸ਼ਰਧਾਲੂ ਵੋਟ ਨਹੀਂ ਪਾ ਸਕਣਗੇ। ਇਸ ਸਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 16 ਫਰਵਰੀ ਨੂੰ ਆ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਸੋਮਵਾਰ ਨੂੰ ਇਸ ਮੰਗ 'ਤੇ ਚਰਚਾ ਕਰੇਗਾ। ਚੋਣ ਕਮਿਸ਼ਨ ਸੋਮਵਾਰ ਸ਼ਾਮ ਤਕ ਆਪਣਾ ਫੈਸਲਾ ਸੁਣਾ ਸਕਦਾ ਹੈ।
ਨਤੀਜੇ 10 ਮਾਰਚ ਨੂੰ ਆਉਣਗੇ
ਇਸ ਤੋਂ ਪਹਿਲਾਂ ‘ਆਪ’ ਆਗੂ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਇੱਕ ਹਫ਼ਤਾ ਅੱਗੇ ਵਧਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਹੈ। ਲੱਖਾਂ ਲੋਕ ਮੱਥਾ ਟੇਕਣ ਲਈ ਬਨਾਰਸ ਜਾਂਦੇ ਹਨ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਜੇਕਰ ਚੋਣ ਕਮਿਸ਼ਨ ਪੰਜਾਬ ਚੋਣਾਂ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੰਦਾ ਹੈ ਤਾਂ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਹੋਵੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)