Punjab News : ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਬਚੀ ਹੋਈ ਪਰਾਲੀ ਨੂੰ ਨਾ ਸਾੜਨ ਲਈ ਅਪੀਲ ਕਰ ਰਹੀ ਹੈ, ਉੱਥੇ ਹੀ ਕਈ ਕਿਸਾਨ ,ਕਿਸਾਨ ਜਥੇਬੰਦੀਆਂ ,ਪ੍ਰਸ਼ਾਸਨ ਅਤੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਕੇ ਪਰਾਲੀ ਸਾੜ ਰਹੇ ਹਨ।
ਫਿਰੋਜ਼ਪੁਰ ਜ਼ੀਰਾ ਰੋਡ, ਫ਼ਿਰੋਜ਼ਪੁਰ ਮੱਖੂ ਰੋਡ, ਮੱਖੂ ਕਪੂਰਥਲਾ ਰੋਡ ਅਤੇ ਜ਼ਿਲ੍ਹੇ ਵਿੱਚ ਕਈ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿੱਥੇ ਇੱਕ ਪਾਸੇ ਧੂੰਏਂ ਨਾਲ ਵਾਤਾਵਰਨ ਖਰਾਬ ਹੋ ਰਿਹਾ ਹੈ, ਉੱਥੇ ਹੀ ਸੜਕ 'ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ। ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ।
ਇਹ ਵੀ ਪੜ੍ਹੋ : Singer AP Dhillon : ਮਸ਼ਹੂਰ ਪੰਜਾਬੀ ਗਾਇਕ ਤੇ ਰੈਪਰ ਏਪੀ ਢਿੱਲੋਂ ਨੂੰ ਲੱਗੀਆਂ ਗੰਭੀਰ ਸੱਟਾਂ , ਹਸਪਤਾਲ 'ਚ ਭਰਤੀ ਐਮਡੀ ਮੈਡੀਸਨ ਡਾਕਟਰ ਜਤਿੰਦਰ ਕੋਛੜ ਨੇ ਦੱਸਿਆ ਕਿ ਪਰਾਲੀ ਦੇ ਧੂੰਏਂ ਨਾਲ ਬਹੁਤ ਨੁਕਸਾਨ ਹੁੰਦਾ ਹੈ ਅਤੇ ਇਸ ਨਾਲ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ ਲੋਕਾਂ ਨੂੰ ਆਪਣਾ ਮੂੰਹ ਢੱਕਣਾ ਚਾਹੀਦਾ ਹੈ ਅਤੇ ਅੱਖਾਂ 'ਤੇ ਐਨਕਾਂ ਲਗਾ ਕੇ ਚੱਲਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਵਾਰ ਜੋ ਅੰਕੜੇ ਆਏ ਹਨ, ਇਸ ਵਾਰ ਬਹੁਤ ਸਾਰੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਜੇਕਰ ਪਰਾਲੀ ਨੂੰ ਅੱਗ ਲੱਗਦੀ ਹੈ ਤਾਂ ਸਾਡੀ ਟੀਮ ਉੱਥੇ ਜਾ ਕੇ ਦੇਖਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।