Punjab News: ਪੰਜਾਬ 'ਚ ਭੱਖਿਆ ਸਿਆਸੀ ਮਾਹੌਲ, ਗਿਆਨੀ ਰਘਬੀਰ ਸਿੰਘ ਵੱਲੋਂ SIT ਸਾਹਮਣੇ ਵੱਡੇ ਖੁਲਾਸੇ, ਬੋਲੇ- ‘ਸੁਖਬੀਰ ਬਾਦਲ ਨੇ ਕਬੂਲੀ ਸੀ ਗੋਲੀਕਾਂਡ ਦੀ ਜ਼ਿੰਮੇਵਾਰੀ’, ਰਿਕਾਰਡਿੰਗ...
Punjab News: ਫਰੀਦਕੋਟ ਦੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ...

Punjab News: ਫਰੀਦਕੋਟ ਦੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ, ਜਿਸ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਅਤੇ ਹੈਰਾਨੀਜਨਕ ਖੁਲਾਸੇ ਕੀਤੇ।
ਦੱਸ ਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ (SIT) ਦੇ ਸਾਹਮਣੇ ਦਰਜ ਬਿਆਨਾਂ ਤੋਂ ਬਾਅਦ ਹਲਚਲ ਮੱਚ ਗਈ ਹੈ। ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SIT ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਹਨ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੁਖਬੀਰ ਬਾਦਲ ਦੇ ਕਬੂਲਨਾਮੇ ਦੀ ਰਿਕਾਰਡਿੰਗ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ ਹੈ।
ਸੁਖਬੀਰ ਬਾਦਲ ਦਾ ਗਿਆਨੀ ਰਘਬੀਰ ਸਿੰਘ ਨੂੰ ਜਵਾਬ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਿਆਨੀ ਰਘਬੀਰ ਸਿੰਘ 'ਤੇ ਵੱਡਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ 'ਆਮ ਆਦਮੀ ਪਾਰਟੀ' ਵੱਲੋਂ ਵਰਤਿਆ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸਰਕਾਰ ਨੂੰ ਮੇਰੇ 'ਤੇ ਕੋਈ ਮਾਮਲਾ ਦਰਜ ਕਰਨਾ ਹੈ, ਤਾਂ ਉਹ ਰੱਜ ਕੇ ਕਰੇ, ਉਹ ਇਸ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਮਲਾ ਦਰਜ ਕਰਨਾ ਹੋਇਆ ਤਾਂ ਮੈਨੂੰ ਦੱਸ ਦਿਓ, ਮੈਂ ਖੁਦ ਥਾਣੇ ਪਹੁੰਚ ਜਾਵਾਂਗਾ।
ਸੁਖਬੀਰ ਬਾਦਲ- "ਮੈਂ ਆਪਣੀਆਂ ਗਲਤੀਆਂ ਦੀ ਮੁਆਫੀ ਮੰਗ ਚੁੱਕਾ ਹਾਂ"
ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਯਾਦ ਦਿਵਾਇਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪਹਿਲਾਂ ਹੀ ਇਹ ਕਬੂਲਿਆ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਵੇਲੇ ਕਿਸੇ ਦਾ ਦਿਲ ਦੁਖਿਆ ਹੈ ਜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਉਹ ਉਸਦੀ ਜ਼ਿੰਮੇਵਾਰੀ ਲੈਂਦੇ ਹਨ ਅਤੇ ਮੁਆਫ਼ੀ ਮੰਗਦੇ ਹਨ।
ਸੁਖਬੀਰ ਬਾਦਲ ਨੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ SIT ਬਣਾ ਕੇ ਉਨ੍ਹਾਂ ਨੂੰ ਫਸਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਉਨ੍ਹਾਂ ਦੇ PA ਨੂੰ ਬਿਨਾਂ ਵਜ੍ਹਾ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















