Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਜਾ ਰੀਹ ਹੈ। ਵਿਜੀਲੈਂਸ ਬਿਊਰੋ ਵੱਲੋਂ ਸੇਖੋਂ ਨੂੰ ਤਲਬ ਕੀਤਾ ਗਿਆ ਹੈ। ਉਹ ਵਿਜੀਲੈਂਸ ਬਿਊਰੋ ਦੇ ਦਫਤਰ ਪਹੁੰਚ ਗਏ ਹਨ। ਇਹ ਘੁਟਾਲਾ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਸੱਦੇ ਜਾਣ ਦੀ ਤਿਆਰੀ ਹੈ।



ਉਧਰ, ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਲੁਕਆਊਟ ਸਰਕੁਲਰ (ਐਲਓਸੀ) ਜਾਰੀ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੂੰ ਈ-ਮੇਲ ਰਾਹੀਂ ਭੇਜੇ ਜਵਾਬ ਵਿੱਚ ਕਿਹਾ ਹੈ ਕਿ ਉਹ ਭਾਰਤ ਪਰਤ ਆਏ ਹਨ ਤੇ ਵਿਜੀਲੈਂਸ ਵੱਲੋਂ ਸੱਦੇ ਜਾਣ ’ਤੇ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਜੂਨ ਮਹੀਨੇ ਤੋਂ ਅਮਰੀਕਾ ਵਿੱਚ ਸਨ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਪਰਤਣ ਵਿੱਚ ਵਿਜੀਲੈਂਸ ਵੱਲੋਂ ਜਾਰੀ ਐਲਓਸੀ ਨੇ ਅੜਿੱਕਾ ਖੜ੍ਹਾ ਕੀਤਾ ਸੀ। 


ਦੱਸ ਦਈਏ ਕਿ ਕੌਸ਼ਲ ਤੇ ਕੇਬੀਐਸ ਸਿੱਧੂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ’ਚ ਸਿੰਜਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਹੇ ਸਨ ਜਦੋਂਕਿ ਕਾਹਨ ਸਿੰਘ ਪੰਨੂ ਇਸ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਵਿਭਾਗ ਦੇ ਮੰਤਰੀ ਹੁੰਦੇ ਸਨ। 


ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ, ਸਾਬਕਾ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨੋਂ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਤੇ ਦੋਹਾਂ ਦੇ ਨਿੱਜੀ ਸਹਾਇਕਾਂ ਕੋਲੋਂ ਪੁੱਛਗਿਛ ਮਗਰੋਂ ਸਾਰੇ ਵਿਅਕਤੀਆਂ ਦੇ ਬਿਆਨਾਂ ਤੇ ਦਸਤਾਵੇਜ਼ਾਂ ਨੂੰ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 




 




ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ