Punjab News: ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਗਰਾਹਾਂ ਦਾ ਕਹਿਣਾ ਹੈ ਕਿ ਕਾਂਗਰਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਜੋਗਿੰਦਰ ਸਿੰਘ ਉਗਰਾਹਾਂ ਨੇ ਅਜਿਹਾ ਨਾ ਕਰਨ ’ਤੇ ਕਾਂਗਰਸ ਨੂੰ ਅੰਦੋਲਨ ਦੀ ਚਿਤਾਵਨੀ ਵੀ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੂੰ ਸਾਰੇ ਵਾਅਦੇ ਜਲਦੀ ਪੂਰੇ ਕਰਨੇ ਚਾਹੀਦੇ ਹਨ। ਜੋਗਿੰਦਰ ਸਿੰਘ ਨੇ ਕਿਹਾ, ''ਅਸੀਂ ਕਾਂਗਰਸ ਸਰਕਾਰ 'ਤੇ ਨਜ਼ਰ ਰੱਖਾਂਗੇ। ਜੇਕਰ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਸਰਕਾਰ ਨੇ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕੀਤਾ ਤਾਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਾਂਗੇ। ਸਾਡੀ ਲੜਾਈ ਪੰਜਾਬ ਸਰਕਾਰ ਖਿਲਾਫ ਹੋਵੇਗੀ।"
ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਿੱਚ ਦੋ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਉਗਰਾਹਾਂ ਧੜੇ ਵੱਲੋਂ ਅੰਦੋਲਨ ਦਾ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਪਹੁੰਚਣ 'ਤੇ ਜੋਗਿੰਦਰ ਸਿੰਘ ਉਗਰਾਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ।
ਕੁਝ ਸਮਾਂ ਇੰਤਜ਼ਾਰ ਕਰਨਗੇ ਕਿਸਾਨ ਨੇਤਾ
ਕਿਸਾਨ ਆਗੂ ਦਰਸ਼ਨ ਸਿੰਘ ਨੇ ਵੀ ਪੰਜਾਬ ਸਰਕਾਰ ਨੂੰ ਵਾਅਦੇ ਪੂਰੇ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਾਰੀ ਹੈ। ਕਈ ਲੋਕ ਚਾਹੁੰਦੇ ਸੀ ਕਿ ਦਿੱਲੀ ਤੋਂ ਚਲ ਕੇ ਚੰਡੀਗੜ੍ਹ ਵਿੱਚ ਅੰਦੋਲਨ ਸ਼ੁਰੂ ਕੀਤਾ ਜਾਵੇ। ਅਸੀਂ ਆਪਣੇ ਆਗੂਆਂ ਨੂੰ ਕੁਝ ਦਿਨ ਉਡੀਕ ਕਰਨ ਲਈ ਕਿਹਾ ਹੈ।
ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਮੁਲਾਕਾਤ ਕੀਤੀ ਸੀ। ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ ਸੀਐਮ ਚੰਨੀ ਨੇ ਪੀਐਮ ਮੋਦੀ ਨੂੰ ਚਿੱਠੀ ਲਿਖੀ ਹੈ।
ਇਹ ਵੀ ਪੜ੍ਹੋ: Punjab & Haryana HC: ਪਤਨੀ ਨੂੰ ਬਗੈਰ ਦੱਸੇ ਉਸ ਦਾ ਫੋਨ ਰਿਕਾਰਡ ਕਰਨ ਵਾਲੇ ਹੋ ਜਾਣ ਸਾਵਧਾਨ, ਪੜ੍ਹੋ ਹਾਈਕੋਰਟ ਦਾ ਫੈਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin