Punjab News: ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ 'ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਹੋਣਗੇ ਸ਼ਾਮਲ, ਮਹਾਪੰਚਾਇਤ ਦੌਰਾਨ ਦੱਸੀ ਗਈ ਅਗਲੀ ਰਣਨੀਤੀ
ਸ਼ੰਭੂ ਬਾਰਡਰ 'ਤੇ ਅੱਜ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੇ ਆਪਣੇ ਅਗਲੇ ਕਾਰਜਕ੍ਰਮ ਦਾ ਐਲਾਨ ਕੀਤਾ। ਦੱਸ ਦਈਏ ਭਲਕੇ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਹੈ। ਜਿਸ ਕਰਕੇ ਹਰ ਕਿਸੇ ਦੀ ਕੱਲ੍ਹ ਇਸ ਖਬਰ ਉੱਤੇ ਖਾਸ ਨਜ਼ਰ..

ਸ਼ੰਭੂ ਬਾਰਡਰ 'ਤੇ ਅੱਜ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੇ ਆਪਣੇ ਅਗਲੇ ਕਾਰਜਕ੍ਰਮ ਦਾ ਐਲਾਨ ਕੀਤਾ। ਮਹਾਪੰਚਾਇਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਹ ਹਾਜ਼ਰ ਰਹਿਣਗੇ। ਭਾਵੇਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਦੇ ਪੁੱਤਰ ਦਾ ਵਿਆਹ ਹੈ, ਪਰ ਕਿਸਾਨਾਂ ਨੂੰ ਕੇਂਦਰ ਵੱਲੋਂ ਲਿਖਤ ਵਿੱਚ ਮੀਟਿੰਗ ਦਾ ਸੱਦਾ ਮਿਲਿਆ ਸੀ, ਇਸ ਲਈ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਹੋਰ ਪੜ੍ਹੋ : Punjab Cabinet Meeting: ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲੇ, ਕੈਬਨਿਟ ਮੀਟਿੰਗ 'ਚ ਲੱਗੀ ਮੋਹਰ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸ਼ਾਮਲ ਹੋਣ
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਇਸ ਮੀਟਿੰਗ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸ਼ਾਮਲ ਹੋਣ ਅਤੇ ਆਪਣੀ ਗੱਲ ਪੂਰੀ ਤਰ੍ਹਾਂ ਰੱਖਣ। ਉਨ੍ਹਾਂ ਦੱਸਿਆ ਕਿ ਅੱਜ ਸ਼ੰਭੂ ਬਾਰਡਰ 'ਤੇ ਪਹੁੰਚੇ ਹਜ਼ਾਰਾਂ ਕਿਸਾਨਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ ਅਤੇ ਕਿਹਾ ਹੈ ਕਿ ਉਹ ਉਨ੍ਹਾਂ ਦੇ ਨਾਲ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦ ਤੱਕ MSP ਦੀ ਗਾਰੰਟੀ ਨੂੰ ਕਾਨੂੰਨੀ ਰੂਪ ਨਹੀਂ ਮਿਲ ਜਾਂਦਾ, ਤਦ ਤੱਕ ਇਹ ਅੰਦੋਲਨ ਇੰਝ ਹੀ ਜਾਰੀ ਰਹੇਗਾ।
ਖੇਤੀ ਖਰੜੇ ਖਿਲਾਫ਼ ਕਿਸਾਨਾਂ ਦਾ ਹੱਲਾ-ਬੋਲ
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਇਹ ਮੰਗ ਕੀਤੀ ਹੈ ਕਿ ਜੋ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਹਨ, ਉਨ੍ਹਾਂ ਦੀ ਨੌਕਰੀ ਦਾ ਇੰਤਜ਼ਾਮ ਪੰਜਾਬ ਸਰਕਾਰ ਕਰੇ। ਨਾਲ ਹੀ, ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਕੈਬਨਿਟ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਖੇਤੀ ਖਰੜੇ ਨੂੰ ਰੱਦ ਕਰੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
