ਪੜਚੋਲ ਕਰੋ

Farmers Protest: ਡੱਲੇਵਾਲ ਦਾ ਐਲਾਨ, ਮੌਤ ਤਾਂ ਇੱਕ ਦਿਨ ਆਉਣੀ ਹੀ...ਚੰਗਾ ਏ ਕਿਸਾਨੀ ਨੂੰ ਬਚਾਉਂਦਿਆਂ ਜੱਗ ਤੋਂ ਰੁਖ਼ਸਤ ਹੋ ਜਾਈਏ 

Farmers Protest: ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਅੱਠਵੇਂ ਦਿਨ ਵੀ ਜਾਰੀ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ।

Farmers Protest: ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਅੱਠਵੇਂ ਦਿਨ ਵੀ ਜਾਰੀ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ। ਡਾਕਟਰਾਂ ਦੀ ਟੀਮ ਅਨੁਸਾਰ ਉਨ੍ਹਾਂ ਦਾ ਹੁਣ ਤੱਕ ਅੱਠ ਕਿਲੋ ਦੇ ਕਰੀਬ ਵਜ਼ਨ ਘਟ ਚੁੱਕਿਆ ਹੈ। ਕਿਸਾਨ ਆਗੂ ਪਹਿਲਾਂ ਤੋਂ ਚਲਦੀ ਕੈਂਸਰ ਦੀ ਦਵਾਈ ਵੀ ਨਹੀਂ ਲੈ ਰਹੇ। ਉਧਰ, ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਦੀ ਭੈਣ ਉਨ੍ਹਾਂ ਨੂੰ ਮਿਲਣ ਖਨੌਰੀ ਸਰਹੱਦ ਪਹੁੰਚੀ ਜਿੱਥੇ ਉਨ੍ਹਾਂ ਡੱਲੇਵਾਲ ਨੂੰ ਗਲੇ ਲਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵੇਂ ਭਾਵੁਕ ਹੋ ਗਏ ਤੇ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ।

ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਮੌਤ ਤਾਂ ਇੱਕ ਦਿਨ ਆਉਣੀ ਹੀ ਹੈ, ਚੰਗਾ ਹੋਵੇਗਾ ਜੇ ਉਹ ਕਿਸਾਨੀ ਨੂੰ ਬਚਾਉਂਦਿਆਂ ਇਸ ਜੱਗ ਤੋਂ ਰੁਖ਼ਸਤ ਹੋ ਜਾਣ। ਡੱਲੇਵਾਲ ਨੇ ਕਿਹਾ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਸਾਨੀ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਰਕਾਰ ਨੂੰ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਤੋਂ ਬਿਨਾਂ 2047 ਤੱਕ ਵਿਕਸਤ ਭਾਰਤ ਬਣਾਉਣ ਦਾ ਸੁਫ਼ਨਾ ਅਧੂਰਾ ਹੀ ਰਹੇਗਾ। 

ਕਿਸਾਨ ਆਗੂ ਨੇ ਕਿਹਾ ਕਿ ਉਪ ਰਾਸ਼ਟਰਪਤੀ ਲਈ ਕਿਸਾਨਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਵਿਚਾਰਾਂ ਦਾ ਸਤਿਕਾਰ ਕਰਦੀਆਂ ਹਨ ਪਰ ਜੇ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹਨ ਤਾਂ ਉਹ ਸਰਕਾਰ ਨੂੰ ਵਾਅਦਿਆਂ ਨੂੰ ਜਲਦੀ ਪੂਰਾ ਕਰਨ ਦੇ ਹੁਕਮ ਦੇਣ। ਇਸੇ ਦੌਰਾਨ ਬਾਰਡਰ ’ਤੇ ਪ੍ਰਬੰਧ ਚਲਾ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨਿਘਾਰ ਵੱਲ ਵਧ ਰਹੀ ਹੈ, ਇਸ ਦੇ ਮੱਦੇਨਜ਼ਰ ਪਹਿਰਾ ਸਖ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਡਰ ਹੈ ਕਿ ਸਰਕਾਰ ਕਿਸੇ ਵੀ ਸਮੇਂ ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਦੇ ਬਹਾਨੇ, ਉਨ੍ਹਾਂ ਨੂੰ ਚੁੱਕ ਕੇ ਲਿਜਾ ਸਕਦੀ ਹੈ।

ਹਰਿਆਣਾ ਪੁਲਿਸ ਦਾ ਐਕਸ਼ਨ ਮੋਡ 
ਉਧਰ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਛੇ ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹਰਿਆਣਾ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਹਰਿਆਣਾ ਪੁਲਿਸ ਨੇ ਸੋਮਵਾਰ ਨੂੰ ਦਿੱਲੀ ਕੂਚ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਨਿਊ ਪੁਲੀਸ ਆਫੀਸਰਜ਼ ਇੰਸਟੀਚਿਊਟ, ਅੰਬਾਲਾ ਵਿੱਚ ਮੀਟਿੰਗ ਕੀਤੀ। ਇਸ ਵਿੱਚ ਦੋਵਾਂ ਫੋਰਮਾਂ ਦੇ ਦਰਜਨ ਦੇ ਕਰੀਬ ਆਗੂਆਂ ਨੇ ਸ਼ਮੂਲੀਅਤ ਕੀਤੀ। 

ਇਸ ਦੌਰਾਨ ਹਰਿਆਣਾ ਪੁਲਿਸ ਨੇ ਕਿਸਾਨ ਆਗੂਆਂ ਦੇ ਸਮੁੱਚੇ ਪ੍ਰੋਗਰਾਮ ਬਾਰੇ ਚਰਚਾ ਕੀਤੀ। ਪੁਲਿਸ ਨੇ ਕਿਸਾਨਾਂ ਨੂੰ ਟਕਰਾਅ ਜਾਂ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਨਾ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਪੁਲੀਸ ਨੂੰ ਭਰੋਸਾ ਦਿਵਾਇਆ ਕਿ ਸ਼ਾਂਤਮਈ ਢੰਗ ਨਾਲ ਪੈਦਲ ਹੀ ਜਥੇ ਬਣਾ ਕੇ ਦਿੱਲੀ ਕੂਚ ਕੀਤਾ ਜਾਵੇਗਾ। ਇਸ ਦੌਰਾਨ ਨਾ ਕਿਸੇ ਨੂੰ ਤੰਗ ਕੀਤਾ ਜਾਵੇਗਾ ਤੇ ਨਾ ਹੀ ਆਵਾਜਾਈ ਜਾਮ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ, ਉਹ ਹਰਿਆਣਾ ’ਚ ਕੋਈ ਟਕਰਾਅ ਖੜ੍ਹਾ ਨਹੀਂ ਕਰਨਾ ਚਾਹੁੰਦੇ। ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਨੌਂ ਦਸੰਬਰ ਦੇ ਹਰਿਆਣਾ ਦੌਰੇ ਦੌਰਾਨ ਕਿਸਾਨ ਕੋਈ ਰੁਕਾਵਟ ਖੜ੍ਹੀਂ ਨਹੀਂ ਕਰਨਗੇ। ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਜੰਤਰ-ਮੰਤਰ ਜਾਂ ਰਾਮ ਲੀਲਾ ਮੈਦਾਨ ਵਿੱਚ ਸੰਘਰਸ਼ ਵਿੱਢਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇ ਹਰਿਆਣਾ ਪੁਲਿਸ ਨੇ ਕੋਈ ਰੁਕਾਵਟ ਖੜ੍ਹੀ ਕੀਤੀ ਤਾਂ ਕਿਸਾਨ ਇਸ ਦਾ ਜਵਾਬ ਦੇਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget