Punjab News :  ਫ਼ਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਬਾਹਰ ਬਸਤੀ ਚੰਡੀਗੜ੍ਹ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿੱਚ ਬਸਤੀ ਚੰਡੀਗੜ੍ਹ ਦੇ ਲੋਕਾਂ ਨੇ ਕਿਸਾਨਾਂ ਨਾਲ ਮਿਲ ਕੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਆਰੋਪ ਲਗਾਇਆ ਕਿ ਬਸਤੀ ਚੰਡੀਗੜ੍ਹ ਦੇ ਨਾਲ ਇੱਕ ਸੜਕ ਕੱਢੀ ਜਾਰੀ ਹੈ ,ਜੋ ਕਿ ਪ੍ਰਾਈਵੇਟ ਕੰਪਨੀ ਦੇ ਸੋਲੋ ਪਲਾਂਟ ਨੂੰ ਜਾ ਲੱਗਣੀ ਹੈ, ਜਿਸ ਕਰਕੇ ਇਲਾਕੇ 'ਚ ਕਈ ਘਰਾਂ ਨੂੰ ਨੋਟਿਸ ਕੱਢ ਕੇ ਘਰ ਖਾਲੀ ਕਰਨ ਲਈ ਕਿਹਾ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਓਥੇ ਰਹਿੰਦੇ ਹਨ ਅਤੇ ਹੁਣ ਉਨ੍ਹਾਂ ਨੂੰ ਓਥੋਂ ਘਰ ਛੱਡਣ ਲਈ ਨੋਟਿਸ ਕੱਢੇ ਜਾ ਰਹੇ ਹਨ। ਇਸ ਤੋਂ ਦੁਖੀ ਲੋਕਾਂ ਵੱਲੋਂ ਹੁਣ ਆਪਣੇ ਘਰਾਂ ਨੂੰ ਨਾ ਹਟਾਉਣ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸੁਣਵਾਈ ਨਾ ਹੁੰਦੀ ਵੇਖ ਪ੍ਰਦਰਸ਼ਨਕਾਰੀ ਫ਼ਾਜ਼ਿਲਕਾ ਦੇ ਡੀਸੀ ਦਫ਼ਤਰ ਵੱਲ ਵਧੇ ਅਤੇ ਡੀਸੀ ਦਫ਼ਤਰ ਦੇ ਮੁੱਖ ਗੇਟ ਦੇ ਬਾਹਰ ਬਹਿ ਕੇ ਉਨ੍ਹਾਂ ਨੇ ਪ੍ਰਦਰਸ਼ਨ ਕੀਤਾ ਅਤੇ ਮੰਗ ਰੱਖੀ ਕਿ ਏਡੀਸੀ ਬਾਹਰ ਆ ਕੇ ਉਨ੍ਹਾਂ ਤੋਂ ਮੰਗ ਪੱਤਰ ਲੈਣ। 

 


 

ਏਡੀਸੀ ਦੇ ਬਾਹਰ ਨਾ ਆਉਣ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ। ਇਸ ਦੌਰਾਨ ਜਦੋਂ ਏਡੀਸੀ ਮੰਗ ਪੱਤਰ ਨਹੀਂ ਲੈਣ ਆਏ ਤਾਂ ਲੋਕਾਂ ਨੇ ਡੀਸੀ ਦਫਤਰ ਦੇ ਗੇਟ ਨੂੰ ਬੰਦ ਕਰ ਦਿੱਤਾ ਤੇ ਹਾਈਵੇਅ ਜਾਮ ਕਰਕੇ ਸੜਕ ਵਿਚਾਲੇ ਟਰਾਲੀਆਂ ਫਸਾ ਦਿੱਤੀਆਂ ਤੇ ਧਰਨਾ ਪ੍ਰਦਰਸ਼ਨ ਕੀਤਾ।  ਉਧਰ ਇਸ ਮੌਕੇ ਮੌਜੂਦ ਡੀਐਸਪੀ ਫ਼ਾਜ਼ਿਲਕਾ ਸ਼ੁਬੇਗ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਜਲਦੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।  

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।