ਬਠਿੰਡਾ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ 'ਤੇ ਮਾਨਸਾ ਸਦਰ ਥਾਣੇ 'ਚ ਧਾਰਾ 384 ਅਤੇ 506 ਆਈ.ਪੀ.ਸੀ. ਦੇ ਤਹਿਤ ਦਰਜ ਕੀਤਾ ਗਿਆ ਹੈ।


ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮਾਨਸਾ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। 


ਸੂਤਰਾਂ ਅਨੁਸਾਰ ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿੱਚ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਦੇਸ਼ ਤੋਂ ਪਰਤਣ ਤੋਂ ਬਾਅਦ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਮਾਨਸਾ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਤੇ ਉਸ ਦੀ ਜਾਨ ਨੂੰ ਖ਼ਤਰਾ ਹੈ। 


ਮਾਨਸਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਗੌਰਵ ਤੂਰਾ ਨੇ ਦੱਸਿਆ ਕਿ ਪੁਲਿਸ ਨੇ ਧਮਕੀਆਂ ਦੇਣ ਵਾਲੇ ਨੂੰ ਟਰੇਸ ਕਰ ਲਿਆ ਹੈ, ਉਸ ਨੂੰ ਛੇਤੀ ਹੀ ਹਿਰਾਸਤ ਵਿੱਚ ਲੈ ਕੇ ਪੰਜਾਬ ਲਿਆਂਦਾ ਜਾਵੇਗਾ।


ਕਾਬਿਲੇਗ਼ੌਰ ਹੈ ਕਿ ਸ਼ੂਟਰ ਏਜੇ ਲਾਰੈਂਸ ਦੇ ਨਾਂ 'ਤੇ ਇਹ ਧਮਕੀ ਸਿੱਧੂ ਮੂਸੇਵਾਲਾ ਦੀ ਈ-ਮੇਲ ਆਈਡੀ 'ਤੇ ਭੇਜੀ ਗਈ ਸੀ। ਇਸ ਨੂੰ ਸੋਪੂ ਗਰੁੱਪ ਵੱਲੋਂ ਚੇਤਾਵਨੀ ਦੱਸਿਆ ਗਿਆ ਹੈ। ਧਮਕੀ ਦੇਣ ਵਾਲੇ ਨੇ ਲਿਖਿਆ- ਸੁਣੋ ਜੇ ਸਿੱਧੂ ਮੂਸੇਵਾਲਾ ਦੇ ਪਿਤਾ ਲਾਰੈਂਸ, ਜੱਗੂ ਭਗਵਾਨਪੁਰੀਆ ਸਾਡੇ ਭਰਾਵਾਂ ਦੀ ਸੁਰੱਖਿਆ ਬਾਰੇ ਕੁਝ ਵੀ ਕਹਿਣਗੇ ਤਾਂ ਬਲਕੌਰ ਸਿੰਘ ਦਾ ਹਾਲ ਸਿੱਧੂ ਮੂਸੇਵਾਲਾ ਤੋਂ ਵੀ ਬੁਰਾ ਹੋਵੇਗਾ।





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ