Punjab News: ਮੋਗਾ 'ਚ Fast Food Cafe 'ਚ ਲੱਗੀ ਅੱਗ, 10 ਦਿਨ ਪਹਿਲਾਂ ਹੀ ਸੀ ਖੋਲਿਆ, ਸਾਮਾਨ ਸੜ ਕੇ ਸੁਆਹ
ਮੋਗਾ ਵਿੱਚ ਨੇਚਰ ਪਾਰਕ ਨੇੜੇ ਸਥਿਤ ਇੱਕ ਫਾਸਟ ਫੂਡ ਕੈਫ਼ੇ ਵਿੱਚ ਅੱਗ ਲੱਗ ਗਈ। ਕੈਫ਼ੇ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ (fire brigade) ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

Punjab News: ਮੋਗਾ ਤੋਂ ਇੱਕ ਬਹੁਤ ਹੀ ਮਾੜੀ ਖਬਰ ਆਈ, ਜਿੱਥੇ ਇੱਕ ਸ਼ਖਸ਼ ਵੱਲੋਂ ਕੁੱਝ ਦਿਨ ਪਹਿਲਾਂ ਖੋਲ੍ਹਿਆ ਫਾਸਟ ਫੂਡ ਕੈਫ਼ੇ (Fast Food Cafe) ਸੜ੍ਹ ਕੇ ਸੁਆਹ ਹੋ ਗਿਆ ਹੈ। ਜਿਸ ਕਰਕੇ ਇਹ ਵਿਅਕਤੀ ਉਦਾਸ ਅਤੇ ਚਿੰਤਾ ਦੇ ਵਿੱਚ ਡੁੱਬ ਗਿਆ। ਪਰ ਪਰਮਾਤਮਾ ਦਾ ਇਹ ਸ਼ੁਕਰ ਰਿਹਾ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਪਾਇਆ ਗਿਆ ਕਾਬੂ
ਮੋਗਾ ਵਿੱਚ ਨੇਚਰ ਪਾਰਕ ਨੇੜੇ ਸਥਿਤ ਇੱਕ ਫਾਸਟ ਫੂਡ ਕੈਫ਼ੇ ਵਿੱਚ ਅੱਗ ਲੱਗ ਗਈ। ਕੈਫ਼ੇ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ (fire brigade) ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫ਼ਾਇਰ ਬ੍ਰਿਗੇਡ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਅੱਗ 'ਤੇ ਕਾਬੂ ਪਾਇਆ।
10 ਦਿਨ ਪਹਿਲਾਂ ਹੀ ਸੀ ਖੋਲਿਆ ਕੈਫੇ
ਫ਼ਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ। ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਕੈਫ਼ੇ ਮਾਲਕ ਨੇ ਦੱਸਿਆ ਕਿ ਉਸ ਨੇ ਇਹ ਫਾਸਟ ਫੂਡ ਕੈਫ਼ੇ 10 ਦਿਨ ਪਹਿਲਾਂ ਹੀ ਖੋਲ੍ਹਿਆ ਸੀ। ਕੈਫੇ 'ਚ ਸਵੇਰੇ ਅਚਾਨਕ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
