Breaking News: ਲੁਧਿਆਣਾ ਦੀ ਸਪੇਅਰ ਪਾਰਟਸ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ
Punjab News: ਲੁਧਿਆਣਾ ਦੇ ਸੁਹਾਨੀ ਬਿਲਡਿੰਗ ਇਲਾਕੇ ਵਿੱਚ ਸਕੂਟਰ ਦੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਜਿਸ ਦਾ ਕਾਰਨ ਦੁਕਾਨ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਚੁੱਕਿਆ ਹੈ।
Punjab News: ਲੁਧਿਆਣਾ ਦੇ ਸੁਭਾਨੀ ਬਿਲਡਿੰਗ ਇਲਾਕੇ ਵਿੱਚ ਸਕੂਟਰ ਦੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਜਿਸ ਦਾ ਕਾਰਨ ਦੁਕਾਨ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਚੁੱਕਿਆ ਹੈ। ਸਵੇਰੇ ਕਰੀਬ 7 ਵਜੇ ਦੀ ਇਹ ਘਟਨਾ ਦੱਸੀ ਜੀ ਰਹੀ ਹੈ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਬੰਬੇ ਸਕੂਟਰ ਦੇ ਸਪੇਅਰ ਪਾਰਟਸ ਨਾਮ ਦੀ ਇਹ ਦੁਕਾਨ ਹੈ ਜਿੱਥੇ ਅੱਗ ਲੱਗੀ । ਘਟਨਾ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਦੋ ਮੰਜ਼ਿਲਾ ਇਮਾਰਤ ਹੋਣ ਕਾਰਨ ਅੱਗ ਦੀਆਂ ਲਪਟਾਂ ਦੁਕਾਨ ਦੇ ਉੱਪਰ ਵਾਲੀ ਮੰਜ਼ਿਲ ਤੱਕ ਪਹੁੰਚ ਗਈਆਂ ਜਿਸ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਸਪੇਅਰ ਪਾਰਟਸ ਦੀ ਦੁਕਾਨ ਹੋਣ ਕਾਰਨ ਦੁਕਾਨ 'ਚ ਤੇਲ ਕਾਫੀ ਮਾਤਰਾ 'ਚ ਪਿਆ ਸੀ ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ। ਅੱਗ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।
ਲੁਧਿਆਣਾ: ਸੁਭਾਨੀ ਬਿਲਡਿੰਗ ਇਲਾਕੇ 'ਚ ਸਪੇਅਰ ਪਾਰਟਸ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ pic.twitter.com/nEaepnw3PG
— ABP Sanjha (@abpsanjha) May 18, 2022