Continues below advertisement

ਪੰਜਾਬ ਦੇ ਤਰਨਤਾਰਨ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਸਰਕਾਰੀ ਪੰਜਾਬ ਰੋਡਵੇਜ਼ ਦੀ ਬਸ 'ਤੇ ਕੁਝ ਨੌਜਵਾਨਾਂ ਨੇ ਅਚਾਨਕ ਹਮਲਾ ਕਰ ਦਿੱਤਾ। ਇਹ ਹਮਲਾ ਮੂਸੇ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਕੀਤਾ ਗਿਆ। ਬਸ ਵਿੱਚ ਸਵਾਰ ਵਰਕਰ ਝਬਾਲ ਵੱਲ ਜਾ ਰਹੇ ਸਨ।

ਬੱਸ 'ਤੇ ਇੱਟਾਂ-ਪੱਥਰਾਂ ਸਣੇ ਗੋਲੀ ਚਲਾਉਣ ਦਾ ਦੋਸ਼

Continues below advertisement

ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਬੱਸ 'ਤੇ ਇੱਟਾਂ-ਪੱਥਰਾਂ ਦੀ ਬਰਸਾਤ ਕੀਤੀ ਅਤੇ ਗੋਲੀਆਂ ਚਲਾਉਣ ਦਾ ਦੋਸ਼ ਵੀ ਲੱਗਾ। ਹਮਲੇ ਵਿੱਚ ਬੱਸ ਦੇ ਸ਼ੀਸ਼ੇ ਟੁੱਟ ਗਏ ਅਤੇ ਸੁਰਿੰਦਰ ਸਿੰਘ (ਪੁੱਤਰ ਸੁਖਦੇਵ ਸਿੰਘ), ਅਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਫੁਮਣ ਸਿੰਘ ਸਮੇਤ 4 ਵਰਕਰ ਜਖਮੀ ਹੋ ਗਏ। ਪਾਰਟੀ ਦੇ ਸਰਪੰਚ ਕਰਨੈਲ ਸਿੰਘ ਵੀ ਇਸ ਹਮਲੇ ਵਿੱਚ ਜਖਮੀ ਹੋਏ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਦੇ ਪਿੱਛੇ ਭਾਜਪਾ ਨਾਲ ਜੁੜੇ ਨੌਜਵਾਨਾਂ ਦਾ ਹੱਥ ਹੈ। ਸਾਰੇ ਜਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਝਬਾਲ ਥਾਣੇ ਵਿੱਚ ਸ਼ਿਕਾਇਤ ਦਰਜ, ਇਲਾਕੇ ਵਿੱਚ ਤਣਾਅ

ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਝਬਾਲ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਇਲਾਕੇ ਵਿੱਚ ਆਪਸੀ ਰਾਜਨੀਤੀ ਦੇ ਕਾਰਨ ਮਾਹੌਲ ਤਣਾਓਪੂਰਨ ਬਣਿਆ ਹੋਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਸ਼ਾਂਤੀ ਕਾਇਮ ਰੱਖਣ ਵਿੱਚ ਲੱਗਾ ਹੋਇਆ ਹੈ। ਪਾਰਟੀ ਨੇਤਾਵਾਂ ਨੇ ਭਾਜਪਾ ਵਰਕਰਾਂ 'ਤੇ ਰੈਲੀ ਨੂੰ ਨਾਕਾਮ ਬਣਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।