ਪੰਜਾਬ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ । ਜੀ ਹਾਂ ਅਕਾਲੀ ਆਗੂ ਹਰਦੀਪ ਸਿੰਘ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਸਥਿਤ ਘਰ 'ਤੇ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਅਕਾਲੀ ਆਗੂ ਹਰਦੀਪ ਸਿੰਘ ਨੂੰ ਫ਼ੋਨ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜੇਕਰ ਰੰਗਦਾਰੀ ਨਾ ਦਿੱਤੀ ਗਈ ਤਾਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ਤੇ ਫਾਇਰਿੰਗ ਹੋਈ ਹੈ। ਇਹ ਹਮਲਾ ਘਰ ਦੇ ਵਿੱਚ ਲੱਗੇ ਸੀਸੀਟੀਵੀ ਦੇ ਵਿੱਚ ਕੈਦ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।