Punjab News: ਪੰਜਾਬ ਤੋਂ ਅਹਿਮ ਖਬਰ ਆ ਰਹੀ ਹੈ। ਦੱਸ ਦੇਈਏ ਕਿ ਉਸ ਸਮੇਂ ਹਰ ਪਾਸੇ ਤਰਥੱਲੀ ਮੱਚ ਗਈ ਜਦੋਂ ਛਾਪਾ ਮਾਰਨ ਗਈ ਪੁਲਿਸ ਪਾਰਟੀ 'ਤੇ ਮੁਲਜ਼ਮਾਂ ਨੇ ਸਿੱਧੀ ਗੋਲੀਬਾਰੀ ਕਰ ਦਿੱਤੀ। ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਜ਼ਖਮੀ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਹਮਲੇ ਦੇ ਬਾਵਜੂਦ, ਸ੍ਰੀ ਗੋਇੰਦਵਾਲ ਸਾਹਿਬ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਬਾਕੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ।


ਡੀ.ਐਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ 25 ਫਰਵਰੀ ਨੂੰ ਗੋਇੰਦਵਾਲ ਸਾਹਿਬ ਥਾਣੇ ਦੀ ਪੁਲਿਸ ਨੇ ਹਰਦੇਵ ਸਿੰਘ ਪੁੱਤਰ ਬਲਕਾਰ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਇਹ ਹੈਰੋਇਨ ਜੋਬਨਜੀਤ ਸਿੰਘ ਉਰਫ਼ ਰਾਜਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੱਲਾ ਤੋਂ ਲੈ ਕੇ ਆਇਆ ਸੀ। ਇਸ ਤੋਂ ਬਾਅਦ, ਸ਼ੁੱਕਰਵਾਰ ਸਵੇਰੇ, ਪੁਲਿਸ ਟੀਮ ਨੇ ਜੋਬਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਉਸਦੇ ਘਰ ਛਾਪਾ ਮਾਰਿਆ। ਜੋਬਨਜੀਤ ਸਿੰਘ ਉਰਫ ਰਾਜਾ, ਜਿਸਨੂੰ ਪੁਲਿਸ ਪਾਰਟੀ ਨੇ ਹਿਰਾਸਤ ਵਿੱਚ ਲੈ ਲਿਆ ਸੀ, ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਛੁਡਵਾਉਣ ਲਈ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ, ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਇੱਟਾਂ-ਰੋੜੇ ਵੀ ਸੁੱਟਣੇ ਸ਼ੁਰੂ ਕਰ ਦਿੱਤੇ। ਜਵਾਬੀ ਕਾਰਵਾਈ ਵਿੱਚ, ਪੁਲਿਸ ਟੀਮ ਨੇ ਵੀ ਗੋਲੀਬਾਰੀ ਕੀਤੀ। ਇਸ ਦੌਰਾਨ, ਪੁਲਿਸ ਨੇ ਤੁਰੰਤ ਜੋਬਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਕਿ ਉਨ੍ਹਾਂ ਦੇ ਬਾਕੀ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ।


ਡੀ.ਐਸ.ਪੀ. ਅਤੁਲ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਹਮਲੇ ਵਿੱਚ ਏਐਸਆਈ ਸੁਰਜੀਤ ਸਿੰਘ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸਰਕਾਰੀ ਹਸਪਤਾਲ, ਅੰਮ੍ਰਿਤਸਰ ਤੋਂ ਸੂਚਨਾ ਮਿਲੀ ਸੀ ਕਿ ਗ੍ਰਿਫ਼ਤਾਰ ਜੋਬਨਜੀਤ ਸਿੰਘ ਦੇ ਭਰਾ ਜਗਜੀਤ ਸਿੰਘ ਉਰਫ਼ ਜੱਗੂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਉਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਮੌਕੇ 'ਤੇ ਪੁਲਿਸ 'ਤੇ ਹਮਲਾ ਕੀਤਾ ਸੀ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।