ਚੰਡੀਗੜ੍ਹ 'ਚ ਹੜ੍ਹ! ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਆਵਾਜਾਈ ਪ੍ਰਭਾਵਿਤ, ਅਲਰਟ ਜਾਰੀ
Flood in Chandigarh: ਭਾਰੀ ਬਾਰਸ਼ ਮਗਰੋਂ ਚੰਡੀਗੜ੍ਹ ਵੀ ਹੜ੍ਹ ਦੀ ਲਪੇਟ ਵਿੱਚ ਆ ਗਿਆ। ਪਾਣੀ ਦੀ ਪੱਧਰ ਵਧਣ ਕਰਕੇ ਚੰਡੀਗੜ੍ਹ ਦੀ ਸੁਖਨਾ ਝੀਲ ਦਾ ਇੱਕ ਫਲੱਡ ਗੇਟ ਕੁਝ ਸਮੇਂ ਲਈ ਖੋਲ੍ਹਿਆ ਗਿਆ।
Flood in Chandigarh: ਭਾਰੀ ਬਾਰਸ਼ ਮਗਰੋਂ ਚੰਡੀਗੜ੍ਹ ਵੀ ਹੜ੍ਹ ਦੀ ਲਪੇਟ ਵਿੱਚ ਆ ਗਿਆ। ਪਾਣੀ ਦੀ ਪੱਧਰ ਵਧਣ ਕਰਕੇ ਚੰਡੀਗੜ੍ਹ ਦੀ ਸੁਖਨਾ ਝੀਲ ਦਾ ਇੱਕ ਫਲੱਡ ਗੇਟ ਕੁਝ ਸਮੇਂ ਲਈ ਖੋਲ੍ਹਿਆ ਗਿਆ। ਵੇਖਦਿਆਂ-ਵੇਖਦਿਆਂ ਹੀ ਇਸ ਦੇ ਆਲੇ-ਦੁਆਲੇ ਦਾ ਇਲਾਕਾ ਪਾਣੀ ਨਾਲ ਭਰ ਗਿਆ। ਇਸ ਕਾਰਨ ਚੰਡੀਗੜ੍ਹ ਟ੍ਰੈਫਿਕ ਪੁਲੀਸ ਨੂੰ ਅਲਰਟ ਜਾਰੀ ਕਰਨਾ ਪਿਆ।
ਟ੍ਰੈਫਿਕ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਦੱਸਿਆ ਕਿ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 'ਤੇ ਪਹੁੰਚਣ ਤੋਂ ਬਾਅਦ ਇੰਜਨੀਅਰਿੰਗ ਵਿਭਾਗ ਵੱਲੋਂ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ਗੇਟ ਨੂੰ ਖੋਲ੍ਹ ਦਿੱਤਾ ਗਿਆ ਹੈ। ਅਜਿਹੇ 'ਚ ਓਵਰਫਲੋਅ ਹੋਣ ਕਾਰਨ ਕਈ ਥਾਵਾਂ 'ਤੇ ਆਵਾਜਾਈ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ।
ਦੋ ਦਿਨਾਂ 'ਚ ਹੀ ਬਰਸਾਤ ਬਣੀ ਆਫਤ, ਪਿੰਡ 'ਚ ਹਰ ਪਾਸੇ ਹੋਇਆ ਪਾਣੀ-ਪਾਣੀ, ਘਰਾਂ 'ਚ ਵੜਿਆ ਪਾਣੀ
ਇਸ ਨਾਲ ਕਿਸ਼ਨਗੜ੍ਹ ਨੇੜੇ ਪੁਲ ’ਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ। ਸੁਖਨਾ ਝੀਲ ਦੇ ਪਿੱਛੇ ਕਿਸ਼ਨਗੜ੍ਹ ਵਾਲੇ ਪਾਸੇ ਦੀ ਹਾਲਤ ਖਰਾਬ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਲੋਕਾਂ ਨੂੰ ਸਬੰਧਤ ਰਸਤੇ ਤੋਂ ਨਾ ਲੰਘਣ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਸਥਿਤੀ ਨੂੰ ਸੰਭਾਲ ਰਹੇ ਹਨ। ਇਸੇ ਤਰ੍ਹਾਂ ਉਦਯੋਗਿਕ ਖੇਤਰ ਫੇਜ਼-1 ਵਿੱਚ ਸੀਟੀਯੂ ਵਰਕਸ਼ਾਪ ਨੇੜੇ ਵੀ ਰੇਲਵੇ ਅੰਡਰ ਬ੍ਰਿਜ ’ਤੇ ਭਾਰੀ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ।
ਇੰਡਸਟ੍ਰੀਅਲ ਏਰੀਆ, ਫੇਜ਼ 1 ਵਿੱਚ ਸਥਿਤ ਸ਼ਮਸ਼ਾਨਘਾਟ ਨੇੜੇ ਵੀ ਸਵੇਰੇ ਅਜਿਹੀ ਹੀ ਸਥਿਤੀ ਪੈਦਾ ਹੋ ਗਈ ਸੀ। ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਉੱਥੇ ਸਥਿਤੀ ਕਾਬੂ ਹੇਠ ਹੈ। ਇਸ ਦੇ ਨਾਲ ਹੀ ਛੋਟੇ ਪੁਲ (ਸੁਖਨਾ ਚੋਅ) ਮੱਖਣ ਮਾਜਰਾ ਵਿੱਚ ਪਾਣੀ ਭਰਨ ਦੀ ਸਥਿਤੀ ਕਾਰਨ ਚੰਡੀਗੜ੍ਹ ਟਰੈਫਿਕ ਪੁਲਿਸ ਨੂੰ ਐਡਵਾਈਜ਼ਰੀ ਜਾਰੀ ਕਰਨੀ ਪਈ।