Punjab News: ਮੁਕਤਸਰ ਵਿਖੇ ਵਕੀਲ ਅਤੇ ਸਾਥੀ ਨਾਲ ਪੁਲਿਸ ਵੱਲੋਂ ਕੀਤੇ ਦੁਰਵਿਹਾਰ ਦੇ ਮਾਮਲੇ ‘ਚ SIT ਦਾ ਗਠਨ
Muktsar News: ਮੁਕਤਸਰ ਦੇ ਵਕੀਲ 'ਤੇ ਥਰਡ ਡਿਗਰੀ ਟਾਰਚਰ ਦੇ ਮਾਮਲੇ ’ਚ ਹੁਣ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ।
SIT formed in the case of police third degree torture with lawyer: ਮੁਕਤਸਰ ਸਾਹਿਬ ਵਿਖੇ ਵਕੀਲ ਅਤੇ ਸਾਥੀ ਨਾਲ ਪੁਲਿਸ ਵੱਲੋਂ ਕੀਤੇ ਦੁਰਵਿਹਾਰ ਦੇ ਮਾਮਲੇ ‘ਚ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਇਹ ਜਾਂਚ ਟੀਮ ਦੋ ਅਪਰਾਧਿਕ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕਰਕੇ ਆਪਣੀ ਰਿਪੋਰਟ ਸੌਂਪੇਗੀ। ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਨੇ ਇਸ ਮਾਮਲੇ ਦੀ ਜਾਂਚ ਲਈ 4 ਮੈਂਬਰੀ ਉੱਚ ਟੀਮ ਦਾ ਗਠਨ ਕੀਤਾ ਹੈ।
ਵਿਸ਼ੇਸ਼ ਜਾਂਚ ਟੀਮ ਗਠਿਤ
ਬਿਊਰੋ ਆਫ ਇਨਵੈਸਟੀਗੇਸ਼ਨ ਦੇ ਹੁਕਮਾਂ ਮੁਤਾਬਕ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਟੀਮ ਦੀ ਅਗਵਾਈ ਕਰਨਗੇ, ਜਦਕਿ ਲੁਧਿਆਣਾ ਦੇ ਡੀ. ਸੀ. ਪੀ. ਹਰਮੀਤ ਸਿੰਘ ਹੁੰਦਲ, ਲੁਧਿਆਣਾ ਦੇ ਆਈ. ਪੀ. ਐੱਸ. ਅਧਿਕਾਰੀ ਸੋਹੇਲ ਕਾਸਿਮ ਅਤੇ ਪੀ. ਪੀ. ਐੱਸ. ਅਧਿਕਾਰੀ ਪਲਵਿੰਦਰ ਸਿੰਘ ਚੀਮਾ ਇਸ ਦੇ ਮੈਂਬਰ ਹੋਣਗੇ।
ਇਹ ਟੀਮ ਏ. ਡੀ. ਜੀ. ਪੀ. ਇੰਟੈਲੀਜੈਂਸ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ। ਟੀਮ ਨੂੰ ਆਪਣੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਇਹ ਸੀ ਪੂਰਾ ਮਾਮਲਾ
ਵਕੀਲਾਂ ਨੇ ਦੱਸਿਆ ਨੇ ਪੁਲਿਸ ਵੱਲੋਂ ਵਕੀਲ ਸਿੰਘ ਸੰਧੂ ਨੂੰ ਚੁੱਕਿਆ ਗਿਆ ਤੇ ਥਾਣੇ ਵਿੱਚ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਤੱਕ ਪਹੁੰਚ ਕਰਕੇ ਦੱਸਿਆ ਕਿ ਉਨ੍ਹਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਵਿੱਚ ਅਰਜੀ ਲਾ ਕੇ ਦੁਬਾਰਾ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਜਿਸ ਤੋਂ ਬਾਅਦ ਅਦਾਲਤੀ ਹੁਕਮਾਂ ਬਾਅਦ ਕਰਵਾਏ ਗਏ ਮੈਡੀਕਲ ਵਿੱਚ ਵਕੀਲ ਦੇ 18 ਸੱਟਾਂ ਆਈਆਂ ਹਨ। ਇਸ ਸਭ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੁਲਿਸ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ।
ਵਕੀਲ ਨੇ ਅਦਾਲਤ 'ਚ ਬਿਆਨ ਦੇ ਕੇ ਦੋਸ਼ ਲਗਾਇਆ ਹੈ ਕਿ ਸੀਆਈਏ ਦੀ ਹਿਰਾਸਤ 'ਚ ਉਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ ਹੈ। ਮੁਕਤਸਰ ਅਦਾਲਤ ਦੇ ਹੁਕਮਾਂ 'ਤੇ ਇਸ ਮਾਮਲੇ 'ਚ 6 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ