ਪੜਚੋਲ ਕਰੋ
(Source: ECI/ABP News)
ਵੱਡੀ ਖਬਰ ! ਸਾਬਕਾ ਸੀਐਮ ਚਰਨਜੀਤ ਚੰਨੀ ਦੇ ਭਾਣਜੇ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜ਼ਮਾਨਤ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਨੇੇ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਰਵਿੰਦ ਸਾਂਗਵਾਨ ਦੀ ਬੈਂਚ ਵੱਲੋਂ ਜ਼ਮਾਨਤ ਦਿੱਤੀ ਗਈ ਹੈ
![ਵੱਡੀ ਖਬਰ ! ਸਾਬਕਾ ਸੀਐਮ ਚਰਨਜੀਤ ਚੰਨੀ ਦੇ ਭਾਣਜੇ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜ਼ਮਾਨਤ Punjab News: Former CM Charanjit Singh Channi nephew Bhupinder Singh Honey gets bail from High Court ਵੱਡੀ ਖਬਰ ! ਸਾਬਕਾ ਸੀਐਮ ਚਰਨਜੀਤ ਚੰਨੀ ਦੇ ਭਾਣਜੇ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜ਼ਮਾਨਤ](https://feeds.abplive.com/onecms/images/uploaded-images/2022/07/01/88dfe85c8edc1c9ef9b281756e3e40dc_original.jpg?impolicy=abp_cdn&imwidth=1200&height=675)
ਭੁਪਿੰਦਰ ਸਿੰਘ ਹਨੀ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਨੇੇ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਰਵਿੰਦ ਸਾਂਗਵਾਨ ਦੀ ਬੈਂਚ ਵੱਲੋਂ ਜ਼ਮਾਨਤ ਦਿੱਤੀ ਗਈ ਹੈ
ਦਸ ਦਈਏ ਕਿ ਭੁਪਿੰਦਰ ਸਿੰਘ ਹਨੀ ਵੱਲੋਂ 4 ਮਈ ਨੂੰ ਵੀ ਜ਼ਮਾਨਤ ਲਈ ਪਟੀਸ਼ਨ ਪਾਈ ਗਈ ਸੀ। ਜਿਸ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਗੈਰ-ਕਾਨੂੰਨੀ ਮਾਈਨਿੰਗ ਕਰਕੇ ਪੈਸੇ ਇਕੱਠੇ ਕਰਨ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸ਼ਿਕੰਜੇ ਵਿੱਚ ਹਨੀ ਦੀ ਗ੍ਰਿਫਤਾਰੀ ਹੋਈ ਸੀ। ਜ਼ਮਾਨਤ ਪਟੀਸ਼ਨ 'ਤੇ ਪਿਛਲੀ ਸੁਣਵਾਈ 2 ਮਈ ਨੂੰ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਹਨੀ ਦੀ ਜ਼ਮਾਨਤ ਪਟੀਸ਼ਨ ਉਸ ਦੇ ਵਕੀਲਾਂ ਨੇ 20 ਅਪ੍ਰੈਲ ਨੂੰ ਦਾਇਰ ਕੀਤੀ ਸੀ। ਇਸ 'ਤੇ ਅਦਾਲਤ ਨੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਹਨੀ ਦੇ ਘਰੋਂ ਬਰਾਮਦ 10 ਕਰੋੜ ਬਾਰੇ ਵੱਡਾ ਖੁਲਾਸਾ ਕੀਤਾ ਸੀ। ਈਡੀ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਨੇ ਮੰਨਿਆ ਸੀ ਕਿ ਉਸ ਨੇ ਪੈਸੇ ਲਏ ਸਨ। ਮਾਈਨਿੰਗ ਵਿਭਾਗ ਵਿੱਚ ਹੀ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਮਾਈਨਿੰਗ ਮਾਫੀਆ ਦੇ ਲੋਕਾਂ ਤੋਂ ਇਹ ਰਕਮ ਵਸੂਲੀ ਗਈ ਸੀ।
ਈਡੀ ਨੇ CM ਤੋਂ ਵੀ ਕੀਤੀ ਸੀ ਪੁੱਛਗਿੱਛ
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਸੀ। ਉਨ੍ਹਾਂ ਨੂੰ ਈਡੀ ਦੇ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ 'ਤੇ ਚਰਨਜੀਤ ਸਿੰਘ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ ਸਨ। ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ ਸਨ। ਇਸ ਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)